Home ਪੰਜਾਬ ਫਤਿਹਗੜ੍ਹ ਚੂੜੀਆਂ ‘ਚ ਇੱਕ ਘਰ ‘ਤੇ ਕੁਝ ਵਿਅਕਤੀਆਂ ਵੱਲੋਂ ਚਲਾਈਆਂ ਗਈਆਂ ਗੋਲੀਆਂ

ਫਤਿਹਗੜ੍ਹ ਚੂੜੀਆਂ ‘ਚ ਇੱਕ ਘਰ ‘ਤੇ ਕੁਝ ਵਿਅਕਤੀਆਂ ਵੱਲੋਂ ਚਲਾਈਆਂ ਗਈਆਂ ਗੋਲੀਆਂ

0

ਬਟਾਲਾ: ਦੇਰ ਰਾਤ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 13 ‘ਚ ਸਥਿਤ ਇਕ ਘਰ ‘ਚ ਕੁਝ ਵਿਅਕਤੀਆਂ ਵਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਘਰ ‘ਚ ਰਹਿੰਦੇ ਪਰਿਵਾਰਕ ਮੈਂਬਰਾਂ ਨੇ ਫਾਇਰਿੰਗ ਕਰਨ ਵਾਲਿਆਂ ‘ਤੇ ਪਥਰਾਅ ਵੀ ਕੀਤਾ, ਜਿਸ ਤੋਂ ਬਾਅਦ ਉਕਤ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ 13 ਵਿੱਚ 15 ਤੋਂ 20 ਵਿਅਕਤੀਆਂ ਵੱਲੋਂ ਸਾਜਨ ਨਿਵਾਸੀ ਵਾਰਡ ਨੰਬਰ 13 ਫਤਿਹਗੜ੍ਹ ਚੂੜੀਆਂ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਹਨ ।

ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ‘ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version