Homeਪੰਜਾਬਫਤਿਹਗੜ੍ਹ ਚੂੜੀਆਂ 'ਚ ਚੱਲੀਆਂ ਗੋਲੀਆਂ, ਕਾਂਗਰਸੀ ਕੌਂਸਲਰ ਦੇ ਚਾਚਾ ਜ਼ਖਮੀ

ਫਤਿਹਗੜ੍ਹ ਚੂੜੀਆਂ ‘ਚ ਚੱਲੀਆਂ ਗੋਲੀਆਂ, ਕਾਂਗਰਸੀ ਕੌਂਸਲਰ ਦੇ ਚਾਚਾ ਜ਼ਖਮੀ

ਫਤਿਹਗੜ੍ਹ ਚੂੜੀਆਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਹਿਰ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਇੱਕ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

ਇਸ ਗੋਲੀਬਾਰੀ ਵਿੱਚ ਅਮਰਜੀਤ ਸਿੰਘ ਗਿਓ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਗੋਲੀ ਉਨ੍ਹਾਂ ਦੇ ਮੋਢੇ ‘ਤੇ ਲੱਗੀ।

ਜ਼ਖਮੀ ਅਮਰਜੀਤ ਸਿੰਘ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ।

ਜਾਣਕਾਰੀ ਮੁਤਾਬਕ, ਅਮਰਜੀਤ ਸਿੰਘ ਵਾਰਡ ਨੰਬਰ 5 ਦੇ ਕਾਂਗਰਸੀ ਕੌਂਸਲਰ ਰਣਜੀਤ ਸਿੰਘ ਗਿਓ ਦੇ ਚਾਚਾ ਹਨ।

ਦੱਸਿਆ ਜਾ ਰਿਹਾ ਹੈ ਕਿ ਅਮਰਜੀਤ ਸਿੰਘ ਸਟੇਸ਼ਨ ਰੋਡ ਤੋਂ ਅਜਨਾਲਾ ਰੋਡ ਵੱਲ ਜਾ ਰਹੇ ਸਨ। ਇਸੇ ਦੌਰਾਨ ਰਸਤੇ ਵਿੱਚ ਦੋ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਗੋਲੀਆਂ ਚਲਾ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ ਲਲਿਤ ਕੁਮਾਰ ਅਤੇ ਐੱਸ.ਐੱਚ.ਓ ਗੁਰਿੰਦਰ ਸਿੰਘ ਢਿੱਲੋਂ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧੀ ਨਗਰ ਕੌਂਸਲ ਪ੍ਰਧਾਨ ਕੁਲਵਿੰਦਰ ਸਿੰਘ ਲਾਲੀ ਅਤੇ ਜ਼ਖਮੀ ਦੇ ਭਤੀਜੇ ਗੁਰਪ੍ਰੀਤ ਸਿੰਘ ਨੇ ਵੀ ਘਟਨਾ ਬਾਰੇ ਜਾਣਕਾਰੀ ਦਿੱਤੀ।

ਉੱਥੇ ਹੀ, ਡੀ.ਐੱਸ.ਪੀ ਲਲਿਤ ਕੁਮਾਰ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਫਿਲਹਾਲ ਪੁਲਿਸ ਵੱਲੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਗੋਲੀਬਾਰੀ ਦੇ ਕਾਰਨਾਂ ਦਾ ਵੀ ਪਤਾ ਲਗਾਇਆ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments