Homeਹਰਿਆਣਾਕਾਂਗਰਸ ਦੇ ਦੋ ਸਾਬਕਾ ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕਾਂਗਰਸ ਦੇ ਦੋ ਸਾਬਕਾ ਉਮੀਦਵਾਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ: ਸੂਬਾ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਬੱਲਭਗੜ੍ਹ ਤੋਂ ਕਾਂਗਰਸ ਦੇ ਸਾਬਕਾ ਉਮੀਦਵਾਰ ਪਰਾਗ ਸ਼ਰਮਾ ਅਤੇ ਫਰੀਦਾਬਾਦ ਦੀ ਸਾਬਕਾ ਜ਼ਿਲ੍ਹਾ ਮਹਿਲਾ ਕਾਂਗਰਸ ਪ੍ਰਧਾਨ ਗਜਨਾ ਲਾਂਬਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਕਥਿਤ ਅਨੁਸ਼ਾਸਨਹੀਣਤਾ, ਅਸ਼ਲੀਲ ਵਿਵਹਾਰ ਅਤੇ ਪਾਰਟੀ ਦੇ ਅਕਸ ਨੂੰ ਢਾਹ ਲਾਉਣ ਸਬੰਧੀ ਨੋਟਿਸ ਮਿਲਣ ਦੇ 7 ਦਿਨਾਂ ਅੰਦਰ ਦੋਵਾਂ ਤੋਂ ਲਿਖਤੀ ਜਵਾਬ ਮੰਗਿਆ ਗਿਆ ਹੈ।

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਧਰਮਪਾਲ ਸਿੰਘ ਮਲਿਕ ਵੱਲੋਂ ਜਾਰੀ ਕੀਤੇ ਦੋਵਾਂ ਨੋਟਿਸਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਫਰੀਦਾਬਾਦ ਵੱਲੋਂ 8 ਅਕਤੂਬਰ ਨੂੰ ਕਾਲੇ ਦਿਵਸ ਦੇ ਪ੍ਰੋਗਰਾਮ ਦੌਰਾਨ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਪਰਾਗ ਸ਼ਰਮਾ ਅਤੇ ਗੱਜਣਾ ਲਾਂਬਾ ਵਿਚਕਾਰ ਝਗੜਾ ਹੋ ਗਿਆ ਸੀ।ਨੋਟਿਸ ਅਨੁਸਾਰ ਦੋਵਾਂ ਨੇ ਕਥਿਤ ਤੌਰ ‘ਤੇ ਅਸ਼ਲੀਲ ਵਿਵਹਾਰ ਕੀਤਾ, ਝਗੜਾ ਕੀਤਾ ਅਤੇ ਅਪਸ਼ਬਦ ਬੋਲੇ।

ਕਮੇਟੀ ਨੇ ਇਸ ਨੂੰ ਪਾਰਟੀ ਦੇ ਅਨੁਸ਼ਾਸਨ ਅਤੇ ਜਥੇਬੰਦਕ ਮਰਿਆਦਾ ਦੇ ਉਲਟ ਦੱਸਿਆ ਹੈ। ਨੋਟਿਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਾਲੇ ਦਿਵਸ ਸਮਾਗਮ ਦਾ ਉਦੇਸ਼ ਸ਼ਾਂਤੀਪੂਰਨ ਅਤੇ ਅਨੁਸ਼ਾਸਿਤ ਤਰੀਕੇ ਨਾਲ ਵਿਰੋਧ ਦਰਜ ਕਰਵਾਉਣਾ ਸੀ। ਅਜਿਹੇ ਮਹੱਤਵਪੂਰਨ ਪ੍ਰੋਗਰਾਮ ਦੌਰਾਨ ਹੋਏ ਵਿਵਾਦ ਨੇ ਸੰਗਠਨ ਦੇ ਅਕਸ ਅਤੇ ਦੋਵਾਂ ਆਗੂਆਂ ਦੀ ਜ਼ਿੰਮੇਵਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਨੋਟਿਸ ਵਿੱਚ ਦੋਵਾਂ ਆਗੂਆਂ ਵਿਚਾਲੇ ਹੋਏ ਝਗੜੇ ਨੂੰ ਥਾਣੇ ਲਿਜਾਣ ਅਤੇ ਮੀਡੀਆ ਸਾਹਮਣੇ ਜਨਤਕ ਕਰਨ ’ਤੇ ਵੀ ਇਤਰਾਜ਼ ਜਤਾਇਆ ਗਿਆ ਹੈ। ਇਸ ਮਾਮਲੇ ਨੂੰ ਪੁਲਿਸ ਅਤੇ ਮੀਡੀਆ ਕੋਲ ਲਿਜਾਣ ਨਾਲ ਪਾਰਟੀ ਦੀ ਅੰਦਰੂਨੀ ਏਕਤਾ, ਜਥੇਬੰਦਕ ਮਾਣ ਅਤੇ ਜਨਤਕ ਅਕਸ ਨੂੰ ਠੇਸ ਪਹੁੰਚੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments