Home ਪੰਜਾਬ ਲੁਧਿਆਣਾ ‘ਚ ਰਿਸ਼ਵਤ ਮੰਗਣ ਦੇ ਦੋਸ਼ ‘ਚ ਐੱਸ.ਆਈ. ਮੁਅੱਤਲ

ਲੁਧਿਆਣਾ ‘ਚ ਰਿਸ਼ਵਤ ਮੰਗਣ ਦੇ ਦੋਸ਼ ‘ਚ ਐੱਸ.ਆਈ. ਮੁਅੱਤਲ

0

ਲੁਧਿਆਣਾ: ਲੁਧਿਆਣਾ ਵਿੱਚ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਪੁਲਿਸ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ। ਮਰਾਡੋ ਚੌਕੀ ‘ਤੇ ਤਾਇਨਾਤ ਸਬ-ਇੰਸਪੈਕਟਰ (ਐੱਸ.ਆਈ.) ਹਰਬੰਸ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ‘ਚ ਮੁਅੱਤਲ ਕਰ ਦਿੱਤਾ ਗਿਆ ਹੈ। ਉਸ ਦੇ ਖ਼ਿਲਾਫ਼ ਐਫ.ਆਈ.ਆਰ. ਵੀ ਦਰਜ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਐੱਸ.ਆਈ ਹਰਬੰਸ ਸਿੰਘ ‘ਤੇ ਨਸ਼ਾ ਤਸਕਰੀ ਦੇ ਦੋਸ਼ੀ ਦੀ ਪਤਨੀ ਤੋਂ 20 ਹਜ਼ਾਰ ਰੁਪਏ ਦੀ ਮੰਗ ਕਰਨ ਦਾ ਦੋਸ਼ ਹੈ। ਰਿਸ਼ਵਤ ਮੰਗਣ ਦੀ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਿਭਾਗ ਹਰਕਤ ਵਿੱਚ ਆ ਗਿਆ ਅਤੇ ਜਾਂਚ ਤੋਂ ਬਾਅਦ ਉਸਦੇ ਖ਼ਿਲਾਫ਼ ਕਾਰਵਾਈ ਕੀਤੀ ਗਈ। ਫਿਲਹਾਲ ਐੱਸ.ਆਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version