HomePunjabਸਿੱਧੂ ਮੂਸੇਵਾਲਾ ਕਤਲ ਕੇਸ: ਪਿਤਾ ਬਲਕੌਰ ਸਿੰਘ ਨੇ ਜੇਲ੍ਹ ਅਧਿਕਾਰੀਆਂ 'ਤੇ ਲਾਏ...

ਸਿੱਧੂ ਮੂਸੇਵਾਲਾ ਕਤਲ ਕੇਸ: ਪਿਤਾ ਬਲਕੌਰ ਸਿੰਘ ਨੇ ਜੇਲ੍ਹ ਅਧਿਕਾਰੀਆਂ ‘ਤੇ ਲਾਏ ਦੋਸ਼

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi singer Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੇ ਆਪਣੇ ਫੇਸਬੁੱਕ ਪੇਜ਼ ‘ਤੇ ਦਿੱਲੀ ਜੇਲ੍ਹ ਅਧਿਕਾਰੀਆਂ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਗੈਂਗਸਟਰ ਲਾਰੈਂਸ ਨੇ ਜੇਲ੍ਹ ਵਿੱਚ ਸਹੂਲਤਾਂ ਲੈਣ ਦੇ ਬਦਲੇ ਅਧਿਕਾਰੀਆਂ ਨੂੰ ਫਿਰੌਤੀ ਦਿੱਤੀ ਹੋਵੇ, ਇਸੇ ਲਈ ਉਸ ਨੇ ਦਿੱਲੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਆਪਣੇ ਪੁੱਤਰ ਸਿੱਧੂ ਦੇ ਕਤਲ ਦੀ ਯੋਜਨਾ ਬਣਾਈ। ਉਨ੍ਹਾਂ ਨੂੰ ਸ਼ੱਕ ਹੈ ਕਿ ਜੇਲ੍ਹ ਪ੍ਰਸ਼ਾਸਨ ਨੇ ਇਸ ਕਤਲ ਦੀ ਯੋਜਨਾ ਬਣਾਉਣ ਵਿੱਚ ਲਾਰੈਂਸ ਦੀ ਮਦਦ ਕੀਤੀ, ਜਿਸ ਦੀ ਜਾਂਚ ਏਜੰਸੀ ਨੂੰ ਕਰਨੀ ਚਾਹੀਦੀ ਹੈ।

ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਹੈ ਕਿ ਸੀ. ਬੀ. ਆਈ. ਨੇ ਖੁਲਾਸਾ ਕੀਤਾ ਹੈ ਕਿ ਸਾਬਕਾ ਡੀ. ਜੀ. ਪੀ. ਜੇਲ੍ਹ ਅਤੇ ਜੇਲ ਮੰਤਰੀ ਵਰਗੇ ਉੱਚ ਅਧਿਕਾਰੀਆਂ ਨੇ ਜੇਲਾਂ ’ਚ ਸਹੂਲਤਾਂ ਦੇਣ ਦੇ ਬਦਲੇ ਅਪਰਾਧੀਆਂ ਤੋਂ ਰਿਸ਼ਵਤ ਦੇ ਪੈਸੇ ਵਸੂਲ ਕੀਤੇ ਹਨ। ਉਨ੍ਹਾਂ ਲਿਖਿਆ ਕਿ ਸੀ. ਬੀ. ਆਈ. ਦੇ ਇਸ ਖੁਲਾਸੇ ਤੋਂ ਬਾਅਦ ਕੀ ਸਾਨੂੰ ਅਪਰਾਧੀਆਂ, ਅਫ਼ਸਰਾਂ ਅਤੇ ਸਿਆਸਤਦਾਨਾਂ ਵਿਚਾਲੇ ਸਬੰਧਾਂ ਦਾ ਪਰਦਾਫਾਸ਼ ਕਰਨ ਲਈ ਸਬੂਤਾਂ ਦੀ ਲੋੜ ਹੈ? ਉਨ੍ਹਾਂ ਲਿਖਿਆ ਕਿ ਅੱਜ ਸਿੱਧੂ ਦੀ ਮੌਤ ਨੂੰ 536 ਦਿਨ ਹੋ ਗਏ ਹਨ ਪਰ ਇਨਸਾਫ਼ ਨਹੀਂ ਮਿਲਿਆ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਹੋਏ ਡੇਢ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਦੇ ਪੁੱਤਰ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀਆਂ ਨੂੰ ਅਜੇ ਤਕ ਸਜ਼ਾ ਨਹੀਂ ਮਿਲੀ ਹੈ। ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਿਆਰ ਸਦਕਾ ਹੀ ਪਰਿਵਾਰ ਇਸ ਦੁੱਖ ਦੀ ਘੜੀ ਦਾ ਸਾਹਮਣਾ ਕਰ ਸਕਿਆ ਹੈ। ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ।

ਦਿਨ-ਦਿਹਾੜੇ ਕਤਲ ਹੋ ਰਹੇ ਹਨ। ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਜਿਹੀ ਵੀ ਕੋਸ਼ਿਸ਼ ਕਰਨ ਤਾਂ ਪੰਜਾਬ ਦੇ ਹਾਲਾਤ ਬਦਲ ਸਕਦੇ ਹਨ। ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਗੈਂਗਸਟਰ ਲਾਰੈਂਸ ਨੇ ਪੰਜਾਬ ਦੀ ਜੇਲ੍ਹ ਅੰਦਰ ਬੈਠ ਕੇ ਇਕ ਟੀ.ਵੀ. ਚੈਨਲ ਨੂੰ ਵੀਡੀਓ ਇੰਟਰਵਿਊ ਦਿੱਤੀ ਸੀ ਪਰ ਪੰਜਾਬ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖੁਦ ਨੋਟਿਸ ਲੈਂਦਿਆਂ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਉਸ ਦਾ ਪਰਿਵਾਰ ਇਸ ਦਾ ਸਵਾਗਤ ਕਰਦਾ ਹੈ। ਜੋ ਕੰਮ ਸਰਕਾਰ ਨੂੰ ਕਰਨਾ ਚਾਹੀਦਾ ਸੀ, ਉਹ ਹੁਣ ਅਦਾਲਤ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਡੇਢ ਸਾਲ ਤੋਂ ਹਰ ਸੰਭਵ ਅੜਚਨ ਦਾ ਸਾਹਮਣਾ ਕਰਨ ਲਈ ਮਜਬੂਰ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments