Home ਪੰਜਾਬ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਇਆ ਭਾਰੀ ਉਛਾਲ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਆਇਆ ਭਾਰੀ ਉਛਾਲ

0

ਪੰਜਾਬ : ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ । ਅੱਜ ਜਲੰਧਰ ਸਰਾਫਾ ਐਸੋਸੀਏਸ਼ਨ ਮੁਤਾਬਕ ਸੋਨੇ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ 24 ਕੈਰੇਟ ਸੋਨੇ ਦੀ ਕੀਮਤ 1,50,500 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ 1,39,970 ਰੁਪਏ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 2,17,600 ਰੁਪਏ ਦਰਜ ਕੀਤੀ ਗਈ ਹੈ। MCX ‘ਤੇ ਸੋਨਾ 793 ਰੁਪਏ ਚੜ੍ਹ ਕੇ 1,48,282 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ। ਚਾਂਦੀ ਦੀ ਕੀਮਤ ਵਿੱਚ 2221 ਰੁਪਏ ਦਾ ਵਾਧਾ ਹੋਇਆ ਹੈ, ਇੱਕ ਕਿਲੋ ਚਾਂਦੀ ਦੀ ਕੀਮਤ 2,12,881 ਰੁਪਏ ਹੋ ਗਈ ਹੈ।

ਸਰਾਫਾ ਬਾਜ਼ਾਰ ‘ਚ ਸੋਨੇ ਦੀ ਚਮਕ ਫਿੱਕੀ ਪਈ
ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ‘ਚ ਬੀਤੇ ਦਿਨ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ‘ਚ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਸੋਨਾ 900 ਰੁਪਏ ਡਿੱਗ ਕੇ 1,49,900 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ। ਸਥਾਨਕ ਵਪਾਰੀਆਂ ਮੁਤਾਬਕ 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਸਾਰੇ ਟੈਕਸਾਂ ਸਮੇਤ 900 ਰੁਪਏ ਦੀ ਗਿਰਾਵਟ ਨਾਲ 1,49,900 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਈ। ਬੁੱਧਵਾਰ ਨੂੰ ਸੋਨਾ 1,50,800 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਇਆ ਸੀ। ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਚੌਥੇ ਕਾਰੋਬਾਰੀ ਸੈਸ਼ਨ ‘ਚ ਗਿਰਾਵਟ ਜਾਰੀ ਹੈ। ਇਸਦੀ ਕੀਮਤ 2.21 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪਿਛਲੇ ਬੰਦ ਪੱਧਰ ਤੋਂ 6,000 ਰੁਪਏ ਘਟ ਕੇ 2.15 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਇਹ ਕੀਮਤਾਂ ਸਾਰੇ ਟੈਕਸਾਂ ਸਮੇਤ ਹਨ।

NO COMMENTS

LEAVE A REPLY

Please enter your comment!
Please enter your name here

Exit mobile version