ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਦਰਸ਼ਨੀ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਕੰਢੇ ਲਗਾਈ ਜਾਵੇਗੀ। ਸੰਗਤਾਂ ਇਸ ਦਾ ਲਾਭ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਲੈ ਸਕਣਗੀਆਂ। ਕਮੇਟੀ ਨੇ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਪ੍ਰਦਰਸ਼ਨੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਦੇ ਅਮੀਰ ਸਾਹਿਤਕ, ਇਤਿਹਾਸਕ ਅਤੇ ਅਧਿਆਤਮਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਮੰਤਵ ਸੰਗਤਾਂ ਵਿੱਚ ਗੁਰਮਤਿ ਸਾਹਿਤ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿੱਖ ਇਤਿਹਾਸ ਤੇ ਵਿਰਾਸਤ ਬਾਰੇ ਗਿਆਨ ਦਾ ਪ੍ਰਸਾਰ ਕਰਨਾ ਹੈ। ਇਸ ਉਪਰਾਲੇ ਰਾਹੀਂ ਸੰਗਤਾਂ ਨੂੰ ਸਿੱਖ ਸਾਹਿਤ ਅਤੇ ਚਿੱਤਰਾਂ ਦੇ ਮਾਧਿਅਮ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਮਿਲੇਗਾ।










