Home ਧਰਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਦਰਸ਼ਨੀ 14...

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਦਰਸ਼ਨੀ 14 ਤੋਂ 26 ਨਵੰਬਰ ਤੱਕ

0
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਹ ਪ੍ਰਦਰਸ਼ਨੀ ਨਵੀਂ ਦਿੱਲੀ ਸਥਿਤ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ 14 ਨਵੰਬਰ ਤੋਂ 26 ਨਵੰਬਰ, 2026 ਤੱਕ ਲਗਾਈ ਜਾਵੇਗੀ।

ਕਮੇਟੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪ੍ਰਦਰਸ਼ਨੀ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਦੇ ਕੰਢੇ ਲਗਾਈ ਜਾਵੇਗੀ। ਸੰਗਤਾਂ ਇਸ ਦਾ ਲਾਭ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਲੈ ਸਕਣਗੀਆਂ। ਕਮੇਟੀ ਨੇ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਪ੍ਰਦਰਸ਼ਨੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਜਿਹੇ ਉਪਰਾਲੇ ਨਵੀਂ ਪੀੜ੍ਹੀ ਨੂੰ ਸਿੱਖ ਧਰਮ ਦੇ ਅਮੀਰ ਸਾਹਿਤਕ, ਇਤਿਹਾਸਕ ਅਤੇ ਅਧਿਆਤਮਕ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੁੱਖ ਮੰਤਵ ਸੰਗਤਾਂ ਵਿੱਚ ਗੁਰਮਤਿ ਸਾਹਿਤ ਪ੍ਰਤੀ ਰੁਚੀ ਪੈਦਾ ਕਰਨਾ ਅਤੇ ਸਿੱਖ ਇਤਿਹਾਸ ਤੇ ਵਿਰਾਸਤ ਬਾਰੇ ਗਿਆਨ ਦਾ ਪ੍ਰਸਾਰ ਕਰਨਾ ਹੈ। ਇਸ ਉਪਰਾਲੇ ਰਾਹੀਂ ਸੰਗਤਾਂ ਨੂੰ ਸਿੱਖ ਸਾਹਿਤ ਅਤੇ ਚਿੱਤਰਾਂ ਦੇ ਮਾਧਿਅਮ ਨਾਲ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਜੁੜਨ ਦਾ ਮੌਕਾ ਮਿਲੇਗਾ।

NO COMMENTS

LEAVE A REPLY

Please enter your comment!
Please enter your name here

Exit mobile version