Home ਪੰਜਾਬ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਚੌਕ ਨੂੰ ਕੀਤਾ ਪੂਰੀ...

ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਚੌਕ ਨੂੰ ਕੀਤਾ ਪੂਰੀ ਤਰ੍ਹਾਂ ਜਾਮ

0

ਲੁਧਿਆਣਾ : ਸਿੱਖ ਜਥੇਬੰਦੀਆਂ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਚੌਕ ਵਿੱਚ ਧਰਨਾ ਲਗਾ ਕੇ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਇਸ ਦੇ ਚੱਲਦੇ ਨੈਸ਼ਨਲ ਹਾਈਵੇ ‘ਤੇ ਕਈ ਕਿਲੋਮੀਟਰ ਤੱਕ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਜਾਣਕਾਰੀ ਦੇ ਅਨੁਸਾਰ, ਇਸ ਮੌਕੇ ‘ਤੇ ਵਿਰੋਧ ਪ੍ਰਦਰਸ਼ਨ ਕਰਦੇ ਹੋਏ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅੱਜ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਹੈ, ਤਾਂ ਜੋ ਕੇਂਦਰ ਸਰਕਾਰ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖਾਂ ਨੂੰ ਜਲਦ ਤੋਂ ਜਲਦ ਰਿਹਾਅ ਕਰ ਸਕੇ। ਉੱਥੇ ਹੀ ਨੈਸ਼ਨਲ ਹਾਈਵੇ ਜਾਮ ਹੋਣ ਤੋਂ ਬਾਅਦ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਸੇ ਵੀ ਵਿਭਾਗ ਵੱਲੋਂ ਜਾਮ ਖੁਲਵਾਉਣ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

NO COMMENTS

LEAVE A REPLY

Please enter your comment!
Please enter your name here

Exit mobile version