ਪੰਜਾਬ: ਹਰਿਆਣਾ ਦੇ ਪਿੰਜੌਰ ਵਿੱਚ ਵਾਪਰੇ ਸੜਕ ਹਾਦਸੇ ਤੋਂ ਬਾਅਦ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ । ਉਨ੍ਹਾਂ ਨੂੰ ਮਿਲਣ ਬਹੁਤ ਸਾਰੇ ਕਲਾਕਾਰ ਆ ਰਹੇ ਹਨ । ਉਨ੍ਹਾਂ ਦੀ ਤੰਦਰੁਸਤੀ ਲਈ ਦੇਸ਼ ਵਿਦੇਸ਼ਾਂ ਵਿੱਚ ਅਰਦਾਸਾਂ ਵੀ ਕੀਤੀਆਂ ਜਾ ਰਹੀਆਂ ਹਨ।
ਇਸੇ ਦੌਰਾਨ ਹਸਪਤਾਲ ਵੱਲੋਂ ਜਾਰੀ ਬੁਲੇਟਨ ਵਿਚ ਦੱਸਿਆ ਗਿਆ ਹੈ ਕਿ ਜਵੰਦਾ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਹਸਪਤਾਲ ਵਿਚ ਵੈਂਟੀਲੇਟਰ ਸਪੋਰਟ ’ਤੇ ਹਨ। ਉਹ ਹਸਪਤਾਲ ਦੀ ਨਿਓਰੋ ਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਰਾਂ ਦੀ ਬਹੁ ਅਨੁਸ਼ਾਸਨੀ ਟੀਮ ਵੱਲੋਂ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਰਾਜਵੀਰ ਜਵੰਦਾ ਦੀ ਹਾਲਤ ਬਾਰੇ ਜਾਣਕਾਰੀ ਲੈਣ ਹਸਪਤਾਲ ਪਹੁੰਚੇ ਸਨ ।











