Homeਪੰਜਾਬਸਰਹਿੰਦ ਜੀ.ਟੀ. ਰੋਡ 'ਤੇ ਵਾਪਰਿਆ ਦਰਦਨਾਕ ਹਾਦਸਾ , ਤਿੰਨ ਕਾਂਵੜੀਆਂ ਦੀ ਮੌਤ...

ਸਰਹਿੰਦ ਜੀ.ਟੀ. ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ , ਤਿੰਨ ਕਾਂਵੜੀਆਂ ਦੀ ਮੌਤ , ਇੱਕ ਗੰਭੀਰ ਜ਼ਖਮੀ

ਫਤਿਹਗੜ੍ਹ ਸਾਹਿਬ : ਸਰਹਿੰਦ ਜੀ.ਟੀ. ਰੋਡ ‘ਤੇ ਦਾਦਾ ਮੋਟਰ ਨੇੜੇ ਬੀਤੀ ਰਾਤ 2:15 ਵਜੇ ਦੇ ਕਰੀਬ ਵਾਪਰੇ ਭਿਆਨਕ ਸੜਕ ਹਾਦਸੇ ‘ਚ ਤਿੰਨ ਕਾਂਵੜੀਆਂ ਦੀ ਮੌਤ ਹੋ ਗਈ, ਜਦਕਿ ਚੌਥਾ ਗੰਭੀਰ ਜ਼ਖ਼ਮੀ ਹੋ ਗਿਆ । ਗੰਗੋਤਰੀ (ਉਤਰਾਖੰਡ) ਤੋਂ ਪਵਿੱਤਰ ਜਲ ਲੈ ਕੇ ਕੋਟਕਪੂਰਾ ਸ਼ਹਿਰ ਪਰਤ ਰਹੇ ਤਿੰਨ ਕਾਵੜੀਆਂ ਦੀ ਹਾਦਸੇ ਵਿੱਚ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਮਹਿੰਦਰਪਾਲ, ਦੀਪਕ ਅਤੇ ਜਗਦੀਸ਼ ਮਿੱਤਲ ਵਜੋਂ ਹੋਈ ਹੈ, ਜੋ ਫਰੀਦਕੋਟ ਜ਼ਿਲ੍ਹੇ ਦੇ ਰਹਿਣ ਵਾਲੇ ਸਨ। ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਮੁਕੇਸ਼ ਕੁਮਾਰ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਸੀਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ 2 ਵਜੇ ਦੇ ਕਰੀਬ 6 ਕਾਵੜੀਆਂ ਪਵਿੱਤਰ ਜਲ ਲੈ ਕੇ ਸਰਹਿੰਦ ਜੀ.ਟੀ. ਰੋਡ ਤੋਂ ਲੰਘ ਰਹੇ ਸਨ। ਇਸੇ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਵਾਹਨ ਨੇ ਅੱਗੇ ਜਾ ਰਹੇ ਚਾਰ ਕਾਂਵੜੀਆਂ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਤਿੰਨ ਕਾਂਵੜੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਇਕ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਰਹਿੰਦ ਦੇ ਸਹਾਇਕ ਐਸ.ਐਚ.ਓ. ਤਿਲਕ ਰਾਜ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।

ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕ ਇੱਕ ਨਵੇਂ ਰਾਜਨੀਤਿਕ ਦ੍ਰਿਸ਼ਟੀਕੋਣ ਨੂੰ ਮਜ਼ਬੂਤ ​​ਕਰਨ ਲਈ ਇੱਕਜੁੱਟ ਹੋ ਜਾਂਦੇ ਹਨ, ਤਾਂ ਨੇੜਲੇ ਭਵਿੱਖ ਵਿੱਚ ਸੂਬੇ ਦੀ ਰਾਜਨੀਤੀ ਵਿੱਚ ਮਹੱਤਵਪੂਰਨ ਤਬਦੀਲੀਆਂ ਵੇਖੀਆਂ ਜਾ ਸਕਦੀਆਂ ਹਨ। ਬਲਤੇਜ ਸਿੰਘ ਲੰਗਿਆਣਾ ਪੂਰੇ ਸਮਾਗਮ ਦੇ ਆਯੋਜਨ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments