Home ਪੰਜਾਬ ਐਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਅ ਨੂੰ ਪੁੱਛਗਿੱਛ ਲਈ ਕੀਤਾ ਤਲਬ

ਐਸ.ਆਈ.ਟੀ. ਨੇ ਬਿਕਰਮ ਸਿੰਘ ਮਜੀਠੀਅ ਨੂੰ ਪੁੱਛਗਿੱਛ ਲਈ ਕੀਤਾ ਤਲਬ

0

ਚੰਡੀਗੜ੍ਹ: ਪੰਜਾਬ ਦੇ ਮਸ਼ਹੂਰ 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਉਨ੍ਹਾਂ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।

ਮਜੀਠੀਆ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਜਾਂਚ ਦੇ ਘੇਰੇ ਵਿੱਚ ਆ ਚੁੱਕੇ ਹਨ। ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਨਾਲ ਸਬੰਧਤ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਵਿਚ ਉਸ ਨੂੰ ਜਾਂਚ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਉਹ ਨਸ਼ਿਆਂ ਦੇ ਮਾਮਲੇ ਵਿਚ ਵੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਚੁੱਕਾ ਹੈ, ਜਿਸ ਕਾਰਨ ਉਸ ਨੂੰ ਕਈ ਮਹੀਨੇ ਜੇਲ੍ਹ ਵਿਚ ਰਹਿਣਾ ਪਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version