Home ਪੰਜਾਬ ਐਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ...

ਐਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਕੀਤਾ ਤਲਬ

0

ਪੰਜਾਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਹਰਕਤ ਵਿੱਚ ਨਜ਼ਰ ਆ ਰਹੀ ਹੈ। ਦਰਅਸਲ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ ਸੋਮਵਾਰ , 20 ਜੁਲਾਈ ਨੂੰ ਬੁਲਾਇਆ ਹੈ ।

ਐਸ.ਆਈ.ਟੀ. ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤੇ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਫਿਰ ਗਰਮਾ ਗਈ ਹੈ। ਸੂਤਰਾਂ ਅਨੁਸਾਰ ਇਹ ਕਾਰਵਾਈ ਭਾਜਪਾ ਆਗੂ ਵਿਜੇ ਸਾਂਪਲਾ ਦੇ ਉਸ ਬਿਆਨ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਪੰਜਾਬ ਦੇ ਰਾਜਪਾਲ ਨੂੰ ਦਿੱਤੇ ਮੰਗ ਪੱਤਰ ‘ਤੇ ਆਪਣੇ ਦਸਤਖ਼ਤ ਕਰਨ ਤੋਂ ਇਨਕਾਰ ਕੀਤਾ ਸੀ । ਸਾਂਪਲਾ ਦੇ ਬਿਆਨ ਤੋਂ ਬਾਅਦ ਐਸ.ਆਈ.ਟੀ. ਨੇ ਮਾਮਲੇ ਦੇ ਤੱਥ ਸਪੱਸ਼ਟ ਕਰਨ ਲਈ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ।

ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਫਰੀਦਕੋਟ ਜ਼ਿਲ੍ਹੇ ‘ਚ ਰੋਸ ਪ੍ਰਦਰਸ਼ਨ ਹੋ ਰਹੇ ਸਨ। ਇਸ ਦੌਰਾਨ ਬਹਿਬਲ ਕਲਾਂ ਵਿੱਚ ਪੁਲਿਸ ਗੋਲੀਬਾਰੀ ਵਿੱਚ ਦੋ ਪ੍ਰਦਰਸ਼ਨਕਾਰੀ ਮਾਰੇ ਗਏ, ਜਦਕਿ ਕੋਟਕਪੂਰਾ ਵਿੱਚ ਵੀ ਕਈ ਲੋਕ ਜ਼ਖ਼ਮੀ ਹੋ ਗਏ। ਇਹ ਕੇਸ ਪੰਜਾਬ ਦੀ ਸਿਆਸਤ ਅਤੇ ਕਾਨੂੰਨ ਵਿਵਸਥਾ ਨਾਲ ਸਬੰਧਤ ਸਭ ਤੋਂ ਚਰਚਿਤ ਕੇਸਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version