ਚੰਡੀਗੜ੍ਹ : ਹਰਿਆਣਾ ਵਿੱਚ ਹਾਲ ਹੀ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕੀਤੀ ਹੈ।
ਉਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਅੱਗੇ ਆਉਣ ਅਤੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ, ਹਰੇਕ ਵਿਧਾਇਕ ਆਪਣੇ ਤਰੀਕੇ ਨਾਲ ਯੋਗਦਾਨ ਪਾਵੇ।
ਹਰਿਆਣਾ ਵਿੱਚ ਲਗਾਤਾਰ ਮੀਂਹ ਕਾਰਨ ਨਦੀਆਂ ਭਰ ਗਈਆਂ ਹਨ। ਇਸ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਨਾਲ ਕਈ ਪਿੰਡ ਡੁੱਬ ਗਏ ਹਨ ਅਤੇ ਏਕੜ ਫਸਲ ਤਬਾਹ ਹੋ ਗਈ ਹੈ।











