Home ਹਰਿਆਣਾ ਹਰਿਆਣਾ ’ਚ ਹੜ੍ਹ ਕਾਰਨ ਵਿਗੜੀ ਸਥਿਤੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ...

ਹਰਿਆਣਾ ’ਚ ਹੜ੍ਹ ਕਾਰਨ ਵਿਗੜੀ ਸਥਿਤੀ, ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਕੀਤਾ ਐਲਾਨ

0

ਚੰਡੀਗੜ੍ਹ : ਹਰਿਆਣਾ ਵਿੱਚ ਹਾਲ ਹੀ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਹੜ੍ਹ ਕਾਰਨ ਕਈ ਜ਼ਿਲ੍ਹਿਆਂ ਵਿੱਚ ਸਥਿਤੀ ਹੋਰ ਵੀ ਵਿਗੜ ਗਈ ਹੈ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕੀਤੀ  ਹੈ।

ਉਨ੍ਹਾਂ ਨੇ ਸਾਰੇ ਵਿਧਾਇਕਾਂ ਨੂੰ ਅੱਗੇ ਆਉਣ ਅਤੇ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ ਹੈ, ਹਰੇਕ ਵਿਧਾਇਕ ਆਪਣੇ ਤਰੀਕੇ ਨਾਲ ਯੋਗਦਾਨ ਪਾਵੇ।

ਹਰਿਆਣਾ ਵਿੱਚ ਲਗਾਤਾਰ ਮੀਂਹ ਕਾਰਨ ਨਦੀਆਂ ਭਰ ਗਈਆਂ ਹਨ। ਇਸ ਕਾਰਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਇਸ ਨਾਲ ਕਈ ਪਿੰਡ ਡੁੱਬ ਗਏ ਹਨ ਅਤੇ ਏਕੜ ਫਸਲ ਤਬਾਹ ਹੋ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version