Homeਦੇਸ਼ਸੋਨੀਆ ਗਾਂਧੀ ਨੇ 2004 'ਚ ਪ੍ਰਧਾਨ ਮੰਤਰੀ ਬਣਨ ਤੋਂ ਇਨਕਾਰ ਕਰਨ ਦਾ...

ਸੋਨੀਆ ਗਾਂਧੀ ਨੇ 2004 ‘ਚ ਪ੍ਰਧਾਨ ਮੰਤਰੀ ਬਣਨ ਤੋਂ ਇਨਕਾਰ ਕਰਨ ਦਾ ਦੱਸਿਆ ਕਾਰਨ

ਨਵੀਂ ਦਿੱਲੀ: ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ 2004 ਵਿੱਚ ਪ੍ਰਧਾਨ ਮੰਤਰੀ ਦਾ ਅਹੁਦਾ ਸਵੀਕਾਰ ਨਾ ਕਰਨ ਦੇ ਆਪਣੇ ਫੈਸਲੇ ਬਾਰੇ ਨਵਾਂ ਖੁਲਾਸਾ ਕੀਤਾ ਹੈ। ਉਨ੍ਹਾਂ ਮੁਤਾਬਕ, ਉਨ੍ਹਾਂ ਦੇ ਪੁੱਤਰ ਰਾਹੁਲ ਗਾਂਧੀ ਅਤੇ ਧੀ ਪ੍ਰਿਯੰਕਾ ਗਾਂਧੀ ਵੀ ਨਹੀਂ ਚਾਹੁੰਦੇ ਸਨ ਕਿ ਉਹ ਦੇਸ਼ ਦੀ ਪ੍ਰਧਾਨ ਮੰਤਰੀ ਬਣਨ।

ਸੋਨੀਆ ਗਾਂਧੀ ਨੇ ਆਪਣੀ ਆਉਣ ਵਾਲੀ ਕਿਤਾਬ ‘Belonging: A Journey of Love’ ਵਿੱਚ ਇਸ ਫੈਸਲੇ ਦਾ ਜ਼ਿਕਰ ਕੀਤਾ ਹੈ। 10 ਨਵੰਬਰ ਨੂੰ ਰਿਲੀਜ਼ ਹੋਣ ਵਾਲੀ ਇਸ ਕਿਤਾਬ ਸਬੰਧੀ ‘ਦ ਹਿੰਦੂ’ ਨੂੰ ਦਿੱਤੇ ਇੰਟਰਵਿਊ ਵਿੱਚ ਉਨ੍ਹਾਂ ਨੇ ਆਪਣੇ ਜੀਵਨ ਅਤੇ ਰਾਜਨੀਤਿਕ ਸਫ਼ਰ ਦੇ ਕਈ ਪਹਿਲੂਆਂ ਬਾਰੇ ਗੱਲਬਾਤ ਕੀਤੀ।

ਇੰਟਰਵਿਊ ਦੌਰਾਨ ਉਨ੍ਹਾਂ ਨੇ 2004 ਵਿੱਚ ਪ੍ਰਧਾਨ ਮੰਤਰੀ ਅਹੁਦਾ ਠੁਕਰਾਉਣ ਦੇ ਫੈਸਲੇ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨਾਲ ਆਪਣੇ ਰਿਸ਼ਤੇ, ਐਮਰਜੈਂਸੀ ਅਤੇ ਕਾਂਗਰਸ ਪਾਰਟੀ ਦੇ ਭਵਿੱਖ ਬਾਰੇ ਵਿਚਾਰ ਸਾਂਝੇ ਕੀਤੇ।

ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਪਣੇ ਭਾਰਤ ਦੇ ਨਜ਼ਰੀਏ ਨੂੰ ਵੱਖਰਾ ਦੱਸਿਆ। ਉਨ੍ਹਾਂ ਨੇ ਪਿਛਲੇ 12 ਸਾਲਾਂ ਦੌਰਾਨ ਦੇਸ਼ ਦੇ ਲੋਕਤੰਤਰ ਅਤੇ ਸੰਸਥਾਵਾਂ ਨੂੰ ਹੋਏ ਨੁਕਸਾਨ ਬਾਰੇ ਵੀ ਚਿੰਤਾ ਪ੍ਰਗਟਾਈ। ਰਾਜੀਵ ਗਾਂਧੀ ਨਾਲ ਆਪਣੀ ਪਹਿਲੀ ਮੁਲਾਕਾਤ ਦੇ 60 ਸਾਲ ਬਾਅਦ ਦੇ ਜੀਵਨ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੱਜ ਵੀ ਉਹੀ ਵਿਅਕਤੀ ਹਨ, ਪਰ ਹੁਣ ਪਹਿਲਾਂ ਵਾਂਗ ਹੱਸਦੀਆਂ ਨਹੀਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments