ਬਿਜਨੌਰ: ਨਗੀਨਾ ਤੋਂ ਸਮਾਜਵਾਦੀ ਪਾਰਟੀ (ਸਪਾ) ਦੇ ਵਿਧਾਇਕ ਮਨੋਜ ਪਾਰਸ ਨੂੰ 2020 ਦੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ, ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਵਧੀਕ ਜ਼ਿਲ੍ਹਾ ਸਰਕਾਰੀ ਵਕੀਲ (ਏ.ਡੀ.ਜੀ.ਸੀ.) ਜਤਿੰਦਰ ਚੌਹਾਨ ਨੇ ਕਿਹਾ ਕਿ ਰਸੀਦਪੁਰ ਗੜ੍ਹੀ ਦੇ ਵਸਨੀਕ ਛੱਤਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 29 ਸਤੰਬਰ, 2020 ਨੂੰ ਝਾਲਹੂ ਰੋਡ ‘ਤੇ ਉਸ ‘ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ ਸੀ।
ਸਮਾਜਵਾਦੀ ਪਾਰਟੀ ਦੇ ਕੁਝ ਹੋਰ ਨੇਤਾਵਾਂ ਦੇ ਨਾਲ, ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਪਾਰਸ ਨੂੰ ਵੀ ਇਸ ਮਾਮਲੇ ਵਿੱਚ ਦੋਸ਼ੀ ਬਣਾਇਆ ਗਿਆ ਸੀ। ਬਾਅਦ ਵਿੱਚ, ਉਨ੍ਹਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ । ਚੌਹਾਨ ਨੇ ਕਿਹਾ ਕਿ ਬੀਤੇ ਦਿਨ ਪਾਰਸ ਜੱਜ ਸ਼ਾਂਤਨੂ ਤਿਆਗੀ ਅਦਾਲਤ ਵਿੱਚ ਪੇਸ਼ ਹੋਇਆ, ਜਿਨ੍ਹਾਂ ਨੇ ਉਸਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਅਤੇ ਉਸਨੂੰ ਜੇਲ੍ਹ ਭੇਜ ਦਿੱਤਾ।











