Home ਪੰਜਾਬ 19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026...

19 ਜੁਲਾਈ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਐਸ.ਆਈ.ਆਰ.-2026 ਦੇ ਵਿਸ਼ੇਸ਼ ਕੈਂਪ: ਡਾ. ਹਿਮਾਂਸ਼ੂ ਅਗਰਵਾਲ

0

ਪਟਿਆਲਾ : ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ 19 ਜੁਲਾਈ (ਐਤਵਾਰ) ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਲੱਗਣਗੇ। ਉਨ੍ਹਾਂ ਨੇ ਦੱਸਿਆ ਕਿ ਪੋਲਿੰਗ ਬੂਥਾਂ ‘ਤੇ ਇਨ੍ਹਾਂ ਕੈਂਪਾਂ ਦੇ ਨਾਲ-ਨਾਲ ਵੋਟਰਾਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਸਾਰੇ ਐਸ.ਡੀ.ਐਮ. ਦਫ਼ਤਰਾਂ ਵਿਖੇ ਵੀ ਇਹ ਕੈਂਪ ਲਗਾਏ ਜਾਣਗੇ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਵਿਸ਼ੇਸ਼ ਕੈਂਪ ਉਨ੍ਹਾਂ ਵੋਟਰਾਂ ਦੀ ਸਹੂਲਤ ਲਈ ਲਗਾਏ ਜਾ ਰਹੇ ਹਨ, ਜਿਨ੍ਹਾਂ ਨੇ ਹਾਲੇ ਤੱਕ ਕਿਸੇ ਕਾਰਨ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ। ਉਨ੍ਹਾਂ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਆਪਣੇ ਨੇੜਲੇ ਪੋਲਿੰਗ ਬੂਥ ’ਤੇ ਪਹੁੰਚ ਕੇ ਗਣਨਾ ਫਾਰਮ ਭਰਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾਂ ਕਰਵਾਉਣ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਪੂਰੀ ਕੀਤੀ ਜਾ ਚੁੱਕੀ ਹੈ, ਉਹ ਬੀ.ਐਲ.ਏਜ਼ ਨਾਲ ਤਾਲਮੇਲ ਕਰਕੇ ਦਸਤਾਵੇਜ਼ਾਂ ਅਤੇ ਕਮੀਆਂ ਦੇ ਨਿਪਟਾਰੇ ’ਤੇ ਧਿਆਨ ਦੇਣਗੇ, ਜਦਕਿ ਬਾਕੀ ਬੀ.ਐਲ.ਓਜ਼ ਗਣਨਾ ਫਾਰਮਾਂ ਦੀ ਪ੍ਰਾਪਤੀ ਦੇ ਨਾਲ-ਨਾਲ ਉਨ੍ਹਾਂ ਦੀ ਡਿਜੀਟਾਈਜ਼ੇਸ਼ਨ ਵੀ ਯਕੀਨੀ ਬਣਾਉਣਗੇ।

ਡਾ. ਅਗਰਵਾਲ ਨੇ ਕਿਹਾ ਕਿ ਵਿਸ਼ੇਸ਼ ਕੈਂਪਾਂ ਲਈ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਵੀ ਵੱਧ ਤੋਂ ਵੱਧ ਯੋਗ ਵੋਟਰਾਂ ਨੂੰ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾਵੇਗੀ ਅਤੇ ਪੂਰੀ ਪ੍ਰਕਿਰਿਆ ਨੂੰ ਸਮੇਂ ਸਿਰ ਅਤੇ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version