ਨਵੀਂ ਦਿੱਲੀ: ਰਾਘਵ ਚੱਡਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਖਾਸ ਮੁਲਾਕਾਤ ਹੋਈ ਹੈ। ਇਸ ਮੁਲਾਕਾਤ ਦਾ ਹਵਾਲਾ ਦਿੰਦੇ ਹੋਏ ਰਾਘਵ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, ‘ਇੱਕ ਸਵੇਰ ਜੋ ਮੈਨੂੰ ਹਮੇਸ਼ਾ ਯਾਦ ਰਹੇਗੀ। ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਨਾਲ ਵਿਸਥਾਰਪੂਰਵਕ ਅਤੇ ਜਾਣਕਾਰੀ ਭਰਪੂਰ ਗੱਲਬਾਤ ਕੀਤੀ। ਆਪਣਾ ਕੀਮਤੀ ਸਮਾਂ ਦੇਣ ਅਤੇ ਮੈਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਮਾਰਗਦਰਸ਼ਨ ਤੋਂ ਲਾਭ ਉਠਾਉਣ ਦਾ ਮੌਕਾ ਦੇਣ ਲਈ ਮੈਂ ਉਹਨਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ।













