Homeਪੰਜਾਬਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ   

ਅੱਜ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ   

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਅੱਜ, ਸ਼ੁੱਕਰਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ 26 ਸਤੰਬਰ ਤੋਂ 29 ਸਤੰਬਰ ਤੱਕ ਚੱਲੇਗਾ।

ਸੂਤਰਾਂ ਮੁਤਾਬਕ ਇਸ ਵਿਸ਼ੇਸ਼ ਸੈਸ਼ਨ ਵਿੱਚ ਪ੍ਰਸ਼ਨਕਾਲ ਨਹੀਂ ਹੋਵੇਗਾ, ਪਰ ਜ਼ੀਰੋ ਆਵਰ ਜ਼ਰੂਰ ਰੱਖਿਆ ਜਾਵੇਗਾ, ਜਿਸ ਵਿੱਚ ਵਿਧਾਇਕ ਆਪਣੇ-ਆਪਣੇ ਮੁੱਦੇ ਸਦਨ ਵਿੱਚ ਚੁੱਕ ਸਕਣਗੇ। ਸੈਸ਼ਨ ਦੀ ਸ਼ੁਰੂਆਤ ਉਨ੍ਹਾਂ ਲੋਕਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ, ਜਿਨ੍ਹਾਂ ਨੇ ਹਾਲ ਹੀ ਵਿੱਚ ਆਪਣੀ ਜਾਨ ਗਵਾਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਦੀਆਂ ਰਿਪੋਰਟਾਂ ਵੀ ਸਦਨ ਦੀ ਮੇਜ਼ ਉੱਤੇ ਰੱਖੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਹਾਲ ਹੀ ਵਿੱਚ ਭਿਆਨਕ ਹੜ੍ਹਾਂ ਦਾ ਸਾਹਮਣਾ ਕਰਨਾ ਪਿਆ, ਜਿਸ ਵਿੱਚ ਬਹੁਤ ਸਾਰੇ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ। ਇਹ ਵਿਸ਼ੇਸ਼ ਸੈਸ਼ਨ ਇਨ੍ਹਾਂ ਹਾਲਾਤਾਂ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿਰੋਧੀ ਧਿਰ ਹੜ੍ਹਾਂ ਦੇ ਨੁਕਸਾਨ, ਰਾਹਤ ਅਤੇ ਬਚਾਅ ਕਾਰਜਾਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸੈਸ਼ਨ ਦੌਰਾਨ ਹੰਗਾਮਾ ਕਰ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments