Home ਪੰਜਾਬ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ, 517 ਮਾਮਲੇ ਫੜੇ

ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ, 517 ਮਾਮਲੇ ਫੜੇ

0

ਲੁਧਿਆਣਾ: ਯਾਤਰੀਆਂ ਨੂੰ ਸੁਵਿਧਾਜਨਕ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਰੇਲ ਸਫ਼ਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ‘ਤੇ ਰੋਕ ਲਗਾਉਣ ਲਈ ਫ਼ਿਰੋਜ਼ਪੁਰ ਡਿਵੀਜ਼ਨ ਵੱਲੋਂ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ਚਲਾਈ ਗਈ।

15 ਸਤੰਬਰ ਨੂੰ ਚਲਾਈ ਗਈ ਇਸ ਵਿਸ਼ੇਸ਼ ਮੁਹਿੰਮ ਦੌਰਾਨ ਬਿਨਾਂ ਟਿਕਟ ਜਾਂ ਨਿਯਮਾਂ ਦੀ ਉਲੰਘਣਾ ਕਰਕੇ ਯਾਤਰਾ ਕਰਨ ਦੇ ਕੁੱਲ 517 ਮਾਮਲੇ ਸਾਹਮਣੇ ਆਏ। ਰੇਲਵੇ ਦੇ ਨਿਯਮਾਂ ਅਨੁਸਾਰ ਇਨ੍ਹਾਂ ਮਾਮਲਿਆਂ ਵਿੱਚ ਕੁੱਲ 3,86,610 ਰੁਪਏ ਦੀ ਰਕਮ ਵਸੂਲ ਕੀਤੀ ਗਈ।

ਇਸ ਚੈਕਿੰਗ ਮੁਹਿੰਮ ਵਿੱਚ ਰੇਲਵੇ ਦੇ ਟਿਕਟ ਚੈਕਿੰਗ ਸਟਾਫ਼ ਦੇ ਨਾਲ RPF ਕਰਮਚਾਰੀਆਂ ਨੇ ਵੀ ਸਾਂਝੇ ਤੌਰ ‘ਤੇ ਹਿੱਸਾ ਲਿਆ। ਇਸ ਦੌਰਾਨ ਯਾਤਰੀਆਂ ਨੂੰ ਸਹੀ ਅਤੇ ਵੈਧ ਟਿਕਟ ਨਾਲ ਹੀ ਸਫ਼ਰ ਕਰਨ ਲਈ ਜਾਗਰੂਕ ਕੀਤਾ ਗਿਆ।

ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਸ਼੍ਰੀ ਬਸੰਤ ਕੁਮਾਰ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਵੈਧ ਟਿਕਟ ਲੈ ਕੇ ਅਤੇ ਟਿਕਟ ਦੇ ਅਨੁਸਾਰ ਹੀ ਨਿਰਧਾਰਤ ਸ਼੍ਰੇਣੀ ਦੇ ਕੋਚ ਵਿੱਚ ਸਫ਼ਰ ਕਰਨ।

ਉਨ੍ਹਾਂ ਯਾਤਰੀਆਂ ਨੂੰ ਬਿਨਾਂ ਟਿਕਟ ਜਾਂ ਅਨਿਯਮਿਤ ਤਰੀਕੇ ਨਾਲ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਸਟੇਸ਼ਨ ਦੇ ਅੰਦਰ ਦਾਖ਼ਲ ਹੋਣ ਤੋਂ ਪਹਿਲਾਂ ਪਲੇਟਫਾਰਮ ਟਿਕਟ ਖਰੀਦਣ ਦੀ ਵੀ ਅਪੀਲ ਕੀਤੀ ਗਈ।

NO COMMENTS

LEAVE A REPLY

Please enter your comment!
Please enter your name here

Exit mobile version