ਫਿਰੋਜ਼ਪੁਰ : ਤਿਉਹਾਰਾਂ ਦੌਰਾਨ ਯਾਤਰੀਆਂ ਦੀ ਵਾਧੂ ਭੀੜ ਨੂੰ ਦੇਖਦੇ ਹੋਏ ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਇੱਕ ਪਾਸੇ ਲਈ ਅਣਰਿਜ਼ਰਵਡ (ਜਨਰਲ) ਸਪੈਸ਼ਲ ਟ੍ਰੇਨ ਚਲਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਮੰਡਲ ਦੇ DRM ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਅਣਰਿਜ਼ਰਵਡ ਫੈਸਟੀਵਲ ਸਪੈਸ਼ਲ ਟ੍ਰੇਨ ਨੰਬਰ 04684 (ਲੁਧਿਆਣਾ-ਸਮਸਤੀਪੁਰ) ਲੁਧਿਆਣਾ ਤੋਂ ਰਾਤ 8 ਵਜੇ ਰਵਾਨਾ ਹੋਵੇਗੀ।
ਇਹ ਟ੍ਰੇਨ ਢੰਡਾਰੀ ਕਲਾਂ, ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਸ਼ਾਹਜਹਾਂਪੁਰ, ਲਖਨਊ, ਗੋਰਖਪੁਰ ਅਤੇ ਮੁਜ਼ੱਫਰਪੁਰ ਰੇਲਵੇ ਸਟੇਸ਼ਨਾਂ ‘ਤੇ ਰੁਕਦੀ ਹੋਈ ਸਮਸਤੀਪੁਰ ਪਹੁੰਚੇਗੀ।
ਰੇਲਵੇ ਅਧਿਕਾਰੀਆਂ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਪੈਸ਼ਲ ਟ੍ਰੇਨ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।










