Homeਪੰਜਾਬਪੰਜਾਬ 'ਚ ਭਲਕੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ...

ਪੰਜਾਬ ‘ਚ ਭਲਕੇ ਲੱਗਣਗੇ ਵਿਸ਼ੇਸ਼ ਵੋਟਰ ਕੈਂਪ…

ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਸੋਧ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ 6 ਸਤੰਬਰ, ਐਤਵਾਰ ਨੂੰ ਸੂਬੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਵੋਟਰ ਕੈਂਪ ਲਗਾਏ ਜਾਣਗੇ। ਇਹ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਇਹ ਮੁਹਿੰਮ ਭਾਰਤੀ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦਾ ਹਿੱਸਾ ਹੈ।

BLO ਮੌਕੇ ’ਤੇ ਰਹਿਣਗੇ ਮੌਜੂਦ

ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਿਤ ਬੂਥ ਲੈਵਲ ਅਫ਼ਸਰ (BLO) ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਉਹ ਲੋਕਾਂ ਨੂੰ ਵੋਟਰ ਸੂਚੀ ਨਾਲ ਜੁੜੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਅਰਜ਼ੀਆਂ ਅਤੇ ਦਾਅਵੇ-ਇਤਰਾਜ਼ ਵੀ ਪ੍ਰਾਪਤ ਕਰਨਗੇ। ਕੈਂਪ ਦੌਰਾਨ ਫਾਰਮ-6, ਫਾਰਮ-6B, ਫਾਰਮ-7 ਅਤੇ ਫਾਰਮ-8 ਨਾਲ ਸਬੰਧਿਤ ਅਰਜ਼ੀਆਂ ਅਤੇ ਦਾਅਵੇ-ਇਤਰਾਜ਼ ਲਏ ਜਾਣਗੇ।

ਪਹਿਲੀ ਵਾਰ ਵੋਟ ਬਣਾਉਣ ਵਾਲੇ ਨੌਜਵਾਨਾਂ ’ਤੇ ਵਿਸ਼ੇਸ਼ ਧਿਆਨ

ਚੋਣ ਪ੍ਰਸ਼ਾਸਨ ਵੱਲੋਂ 18 ਤੋਂ 19 ਸਾਲ ਦੀ ਉਮਰ ਦੇ ਯੋਗ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਨਾਲ ਸਬੰਧਿਤ ਵੋਟਰ ਸੇਵਾਵਾਂ ਲਈ ਵੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਚੋਣ ਪ੍ਰਸ਼ਾਸਨ ਨੇ ਸਾਰੇ ਯੋਗ ਨਾਗਰਿਕਾਂ, ਖ਼ਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰ ਬਣਨ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ 6 ਸਤੰਬਰ ਨੂੰ ਆਪਣੇ ਸਬੰਧਿਤ ਪੋਲਿੰਗ ਬੂਥ ’ਤੇ ਪਹੁੰਚ ਕੇ ਵਿਸ਼ੇਸ਼ ਕੈਂਪ ਦਾ ਲਾਭ ਲੈਣ ਅਤੇ ਆਪਣੀ ਵੋਟਰ ਸੂਚੀ ਨਾਲ ਸਬੰਧਿਤ ਲੋੜੀਂਦੀ ਕਾਰਵਾਈ ਪੂਰੀ ਕਰਵਾਉਣ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments