Home ਪੰਜਾਬ ਸਪੀਡ ਰਿਕਾਰਡ ਤੇ ਪੱਪੀ ਸਵੀਟਸ ਦੇ ਮਾਲਕਾਂ ਦੇ ਪੁੱਤਰਾਂ ਦੀ ਹਾਦਸੇ ’ਚ...

ਸਪੀਡ ਰਿਕਾਰਡ ਤੇ ਪੱਪੀ ਸਵੀਟਸ ਦੇ ਮਾਲਕਾਂ ਦੇ ਪੁੱਤਰਾਂ ਦੀ ਹਾਦਸੇ ’ਚ ਮੌਤ

0

ਜਲੰਧਰ: ਜਲੰਧਰ ਵਿੱਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਨੇ ਦੋ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਪੁਲਿਸ ਲਾਈਨ ਨੇੜੇ ਫਲਾਈਓਵਰ ’ਤੇ ਤੇਜ਼ ਰਫ਼ਤਾਰ ਕਾਰ ਸੜਕ ’ਤੇ ਖੜ੍ਹੀ ਨਗਰ ਨਿਗਮ ਦੀ ਟਰੈਕਟਰ-ਟਰਾਲੀ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਕਾਰ ਵਿੱਚ ਕੁੱਲ ਪੰਜ ਨੌਜਵਾਨ ਸਵਾਰ ਸਨ।

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪਣੇ ਦੋਸਤ ਦੀ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਾਰ ਰਾਹੀਂ ਘਰ ਵਾਪਸ ਜਾ ਰਹੇ ਸਨ। ਇਸ ਦੌਰਾਨ ਪੁਲਿਸ ਲਾਈਨ ਨੇੜੇ ਫਲਾਈਓਵਰ ’ਤੇ ਉਨ੍ਹਾਂ ਦੀ ਕਾਰ ਖੜ੍ਹੀ ਟਰੈਕਟਰ-ਟਰਾਲੀ ਨਾਲ ਪਿੱਛਿਓਂ ਜਾ ਟਕਰਾਈ। ਮ੍ਰਿਤਕਾਂ ਦੀ ਪਛਾਣ ਸਪੀਡ ਰਿਕਾਰਡ ਮਿਊਜ਼ਿਕ ਕੰਪਨੀ ਦੇ ਮਾਲਕ ਦਿਨੇਸ਼ ਦੇ ਪੁੱਤਰ ਵਿਦਿਤ ਓਲਕ ਅਤੇ ਪੱਪੀ ਸਵੀਟਸ ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਵਜੋਂ ਹੋਈ ਹੈ।

ਐਸ.ਐਚ.ਓ ਸਾਹਿਲ ਚੌਧਰੀ ਨੇ ਦੱਸਿਆ ਕਿ ਪੁਲਿਸ ਨੂੰ ਹਾਦਸੇ ਦੀ ਸੂਚਨਾ ਤੜਕੇ ਕਰੀਬ 3 ਵਜੇ ਮਿਲੀ ਸੀ। ਜਦੋਂ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤਾਂ ਪਤਾ ਲੱਗਾ ਕਿ ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਫਲਾਈਓਵਰ ’ਤੇ ਸਫ਼ਾਈ ਕਰ ਰਹੇ ਸਨ।

ਕੂੜਾ ਇਕੱਠਾ ਕਰਨ ਲਈ ਕਰਮਚਾਰੀਆਂ ਨੇ ਉੱਥੇ ਟਰੈਕਟਰ-ਟਰਾਲੀ ਖੜ੍ਹੀ ਕੀਤੀ ਹੋਈ ਸੀ। ਇਸੇ ਦੌਰਾਨ ਪਿੱਛਿਓਂ ਆ ਰਹੀ ਕਾਰ ਉਸ ਨਾਲ ਟਕਰਾ ਗਈ।

ਪੁਲਿਸ ਅਧਿਕਾਰੀ ਮੁਤਾਬਕ ਕਾਰ ਬੀ.ਐਮ.ਸੀ ਚੌਕ ਵੱਲੋਂ ਬੀ.ਐਸ.ਐਫ ਚੌਕ ਵੱਲ ਫਲਾਈਓਵਰ ਰਾਹੀਂ ਜਾ ਰਹੀ ਸੀ। ਇਸ ਦੌਰਾਨ ਕਾਰ ਸਿੱਧੀ ਟਰੈਕਟਰ-ਟਰਾਲੀ ਨਾਲ ਜਾ ਟਕਰਾਈ। ਹਾਦਸੇ ਸਮੇਂ ਕਾਰ ਵਿੱਚ ਕੁੱਲ ਪੰਜ ਨੌਜਵਾਨ ਸਵਾਰ ਸਨ। ਹਾਦਸੇ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।

ਐਸ.ਐਚ.ਓ ਸਾਹਿਲ ਚੌਧਰੀ ਨੇ ਦੱਸਿਆ ਕਿ ਦੋਵਾਂ ਮ੍ਰਿਤਕਾਂ ਦੇ ਪਰਿਵਾਰਾਂ ਨੇ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ।

NO COMMENTS

LEAVE A REPLY

Please enter your comment!
Please enter your name here

Exit mobile version