Home ਪੰਜਾਬ ਤੇਜ਼ ਰਫ਼ਤਾਰ ਕਾਰ ਨੇ ਮਚਾਈ ਤਬਾਹੀ, 12 ਸਾਲਾ ਬੱਚੇ ਦੀ ਮੌਤ, ਚਾਰ...

ਤੇਜ਼ ਰਫ਼ਤਾਰ ਕਾਰ ਨੇ ਮਚਾਈ ਤਬਾਹੀ, 12 ਸਾਲਾ ਬੱਚੇ ਦੀ ਮੌਤ, ਚਾਰ ਜ਼ਖ਼ਮੀ

0

ਬਠਿੰਡਾ: ਜ਼ਿਲ੍ਹੇ ਦੇ ਮਲੋਟ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਕਾਰ ਨੇ ਮੋਟਰਸਾਈਕਲ ਸਵਾਰਾਂ ਅਤੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 12 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਚਾਰ ਹੋਰ ਲੋਕ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਇਲਾਕੇ ‘ਚ ਹਫੜਾ-ਦਫੜੀ ਮਚ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਕਾਰ ਦੀ ਟੱਕਰ ਵਿੱਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀਆਂ ਦੀ ਪਛਾਣ ਅੰਮ੍ਰਿਤ ਸਿੰਘ (40) ਪੁੱਤਰ ਕੌਰ ਸਿੰਘ ਵਾਸੀ ਖੇਤਾ ਸਿੰਘ ਬਸਤੀ, ਮਮਤਾ (36) ਪਤਨੀ ਰੂਪ ਰਾਮ, ਪੱਲੀ (15) ਵਾਸੀ ਪਿੰਡ ਸਿਵੀਆਂ ਅਤੇ ਹਰਮਨ (12) ਪੁੱਤਰ ਸੰਦੀਪ ਸਿੰਘ ਵਾਸੀ ਪਿੰਡ ਦਿਓਣ ਵਜੋਂ ਹੋਈ ਹੈ। ਇਸ ਹਾਦਸੇ ‘ਚ 12 ਸਾਲਾ ਬੱਚੇ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਫਰਾਰ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਕਿਹਾ ਹੈ ਕਿ ਉਸਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version