Homeਯੂਪੀ ਖ਼ਬਰਾਂਉੱਤਰ ਪ੍ਰਦੇਸ਼ ਦੇ ਰਾਮਪੁਰ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, 4 ਲੋਕਾਂ...

ਉੱਤਰ ਪ੍ਰਦੇਸ਼ ਦੇ ਰਾਮਪੁਰ ’ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ, 4 ਲੋਕਾਂ ਦੀ ਹੋਈ ਮੌਤ

ਰਾਮਪੁਰ  : ਉੱਤਰ ਪ੍ਰਦੇਸ਼ ਦੇ ਰਾਮਪੁਰ ਵਿੱਚ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਤਬਾਹ ਹੋ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਗੰਭੀਰ ਜ਼ਖਮੀ ਹੋ ਗਏ। ਦੱਸਿਆ ਗਿਆ ਹੈ ਕਿ ਕਾਰ ਵਿੱਚ ਸਵਾਰ ਸਾਰੇ ਲੋਕ ਦਿੱਲੀ ਐਨ.ਸੀ.ਆਰ. ਦੇ ਰਹਿਣ ਵਾਲੇ ਸਨ ਅਤੇ ਉਤਰਾਖੰਡ ਘੁੰਮਣ ਜਾ ਰਹੇ ਸਨ।

ਪੁਲਿਸ ਦੇ ਅਨੁਸਾਰ, ਹਾਦਸਾ ਡਰਾਈਵਰ ਨੂੰ ਨੀਂਦ ਆਉਣ ਦੇ ਕਾਰਨ ਇਹ ਹਾਦਸਾ ਵਾਪਰਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਰਾਮਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਦੁਖਦਾਈ ਹਾਦਸਾ ਰਾਮਪੁਰ ਜ਼ਿਲ੍ਹੇ ਦੇ ਟਾਂਡਾ ਥਾਣਾ ਖੇਤਰ ਦੇ ਸਵਰ ਟਾਂਡਾ ਰੋਡ ‘ਤੇ ਵਾਪਰਿਆ।

ਕਾਰ ’ਚ ਸਵਾਰ ਸਨ 7 ਲੋਕ, 4 ਦੀ ਮੌਤ

ਜਾਣਕਾਰੀ ਦੇ ਅਨੁਸਾਰ, ਵੈਨ ਵਿੱਚ ਸੱਤ ਲੋਕ ਸਵਾਰ ਸਨ, ਜੋ ਦਿੱਲੀ-ਐਨਸੀਆਰ ਤੋਂ ਉਤਰਾਖੰਡ ਜਾ ਰਹੇ ਸਨ। ਸਵੇਰੇ ਲਗਭਗ 5 ਵਜੇ ਸਵਰ-ਟਾਂਡਾ ਸੜਕ ‘ਤੇ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਦੇ ਕਾਰਨ  ਵਾਹਨ ਕੰਟਰੋਲ ਗੁਆ ਬੈਠਾ ਅਤੇ ਅੱਗੇ ਚੱਲ ਰਹੇ ਇੱਕ ਟਰੱਕ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਜ਼ਖਮੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਤਿੰਨ ਹੋਰ ਜ਼ਖਮੀਆਂ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਦੇ ਲਈ ਭੇਜਿਆ

ਇਸ ਦੌਰਾਨ, ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਰਾਮਪੁਰ ਦੇ ਪੁਲਿਸ ਸੁਪਰਡੈਂਟ ਸੋਮੇਂਦਰ ਮੀਣਾ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਜ਼ਖਮੀਆਂ ਦੀ ਹਾਲਤ ਬਾਰੇ ਪੁੱਛਗਿੱਛ ਕਰਨ ਲਈ ਜ਼ਿਲ੍ਹਾ ਹਸਪਤਾਲ ਗਏ। ਉਨ੍ਹਾਂ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਡਰਾਈਵਰ ਨੂੰ ਝਪਕੀ ਆਉਣਾ ਸਾਹਮਣੇ ਆਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰ ਸਦਮੇ ਵਿੱਚ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments