Homeਯੂਪੀ ਖ਼ਬਰਾਂਉੱਤਰ ਪ੍ਰਦੇਸ਼ ਦੇ ਗੋਂਡਾ ’ਚ ਤੇਜ਼ ਰਫ਼ਤਾਰ ਦਾ ਕਹਿਰ, 4 ਲੋਕਾਂ ਦੀ...

ਉੱਤਰ ਪ੍ਰਦੇਸ਼ ਦੇ ਗੋਂਡਾ ’ਚ ਤੇਜ਼ ਰਫ਼ਤਾਰ ਦਾ ਕਹਿਰ, 4 ਲੋਕਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਬੀਤੀ ਦੇਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ ਪਹਿਲਾਂ ਦੋ ਬਾਈਕਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਤੋਂ ਬਾਅਦ ਜ਼ਖਮੀਆਂ ਦੀ ਮਦਦ ਕਰਨ ਪਹੁੰਚੇ ਲੋਕਾਂ ਨੂੰ ਇੱਕ ਤੇਜ਼ ਰਫ਼ਤਾਰ SUV ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਦੋ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਲਖਨਊ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਮੈਜਿਸਟ੍ਰੇਟ ਪ੍ਰਿਯੰਕਾ ਨਿਰੰਜਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਸਭ ਤੋਂ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਹਾਦਸਾ ਗੋਂਡਾ-ਲਖਨਊ ਰੋਡ ‘ਤੇ ਨਰਾਇਣਪੁਰ ਭਾਲੀਆਂਪੁਰਵਾ ਨੇੜੇ ਵਾਪਰਿਆ।

ਜ਼ਖ਼ਮੀਆਂ ਦੇ ਮਦਦ ਕਰਨ ਗਏ ਲੋਕਾਂ ਨੂੰ ਕਾਰ ਨੇ ਰੌਦਾ

ਜਾਣਕਾਰੀ ਦੇ ਅਨੁਸਾਰ, ਬੀਤੇ ਦੇਰ ਰਾਤ ਗੋਂਡਾ-ਲਖਨਊ ਹਾਈਵੇਅ ‘ਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਵਾਹਨਾਂ ‘ਤੇ ਸਵਾਰ ਯਾਤਰੀ ਸੜਕ ‘ਤੇ ਡਿੱਗ ਗਏ ਅਤੇ ਜ਼ਖਮੀ ਹੋ ਗਏ। ਆਲੇ-ਦੁਆਲੇ ਮੌਜੂਦ ਲੋਕ ਜ਼ਖ਼ਮੀਆਂ ਦੀ ਮਦਦ ਦੇ ਲਈ ਮੌਕੇ ’ਤੇ ਪਹੁੰਚੇ, ਇਸ ਦੌਰਾਨ ਲਖਨਊ ਵੱਲ ਜਾ ਰਹੀ ਤੇਜ਼ ਰਫਤਾਰ SUV  ਵਾਹਨ ਨੇ ਕੰਟਰੋਲ ਗੁਆ ਦਿੱਤਾ ਅਤੇ ਸੜਕ ’ਤੇ ਜ਼ਖਮੀਆਂ ਦੀ ਮਦਦ ਕਰ ਰਹੇ ਲੋਕਾਂ ਨੂੰ ਕੁਚਲ ਦਿੱਤਾ।

ਇਸ ਘਟਨਾ ਦੇ ਬਾਅਦ ‘ਤੇ ਹਫੜਾ-ਦਫੜੀ ਮਚ ਗਈ। ਹਾਦਸੇ ਦੇ ਬਾਅਦ ਵੱਡੀ ਗਿਣਤੀ ਵਿੱਚ ਲੋਕ ਘਟਨਾ ਸਥਾਨ ਤੇ ਪਹੁੰਚ ਗਏ। ਸਾਰੇ ਜ਼ਖਮੀਆਂ ਨੂੰ ਤੁਰੰਤ ਕਰਨੈਲਗੰਜ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਵਿੱਚੋਂ ਚਾਰ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿੱਚ ਪੰਜ ਹੋਰ ਜ਼ਖਮੀ ਹੋਏ ਜਿਨ੍ਹਾਂ ਨੂੰ ਇਲਾਜ ਲਈ ਕਰਨੈਲਗੰਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ, ਉਨ੍ਹਾਂ ਵਿੱਚੋਂ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਲਖਨਊ ਰੈਫਰ ਕਰ ਦਿੱਤਾ। ਇਸ ਘਟਨਾ ਨਾਲ ਪਰਿਵਾਰਕ ਮੈਂਬਰਾਂ ਵਿੱਚ ਹਫੜਾ-ਦਫੜੀ ਮਚ ਗਈ।

ਇਸ ਹਾਦਸੇ ਵਿੱਚ ਗੁਲਸ਼ਨ (25), ਹਸਨ ਮੁਹੰਮਦ (40), ਇਮਤਿਆਜ਼ ਅਲੀ ਅਤੇ ਸੰਜੇ ਕੁਮਾਰ ਤਿਵਾੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ, ਵਿਨੈ ਪ੍ਰਤਾਪ ਸਿੰਘ, ਤਬਰੇਜ਼ ਅਲੀ, ਪਰਵੇਜ਼, ਅੰਸ਼ੁਮਨ ਅਤੇ ਸ਼ਾਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇੱਥੇ, ਘਟਨਾ ਦੀ ਜਾਣਕਾਰੀ ਮਿਲਦੇ ਹੀ ਖੇਤਰੀ ਵਿਧਾਇਕ ਅਜੈ ਸਿੰਘ, ਜ਼ਿਲ੍ਹਾ ਮੈਜਿਸਟਰੇਟ ਪ੍ਰਿਯੰਕਾ ਨਿਰੰਜਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਫੋਰਸ ਦੇ ਨਾਲ ਹਸਪਤਾਲ ਪਹੁੰਚ ਗਏ।

ਜ਼ਿਲ੍ਹਾ ਮੈਜਿਸਟ੍ਰੇਟ ਪ੍ਰਿਯੰਕਾ ਨਿਰੰਜਨ ਨੇ ਕਿਹਾ ਕਿ ਸਾਰੇ ਜ਼ਖਮੀਆਂ ਦਾ ਸਹੀ ਇਲਾਜ ਕੀਤਾ ਜਾ ਰਿਹਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸਹਾਇਤਾ ਲਈ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments