Home ਯੂਪੀ ਖ਼ਬਰਾਂ ਤੇਜ਼ ਰਫ਼ਤਾਰ ਟਰੱਕ ਨੇ ਉਜਾੜੇ ਤਿੰਨ ਪਰਿਵਾਰ, ਦੋ ਲੋਕ ਜ਼ਖ਼ਮੀ

ਤੇਜ਼ ਰਫ਼ਤਾਰ ਟਰੱਕ ਨੇ ਉਜਾੜੇ ਤਿੰਨ ਪਰਿਵਾਰ, ਦੋ ਲੋਕ ਜ਼ਖ਼ਮੀ

0

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਹਾਈਵੇਅ ‘ਤੇ ਸਹਜਨਪੁਰ ਨੇੜੇ ਤੇਜ਼ ਰਫ਼ਤਾਰ ਟਰੱਕ ਨੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨੂੰ ਪਿੱਛਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਭਿਆਨਕ ਟੱਕਰ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਬਿਨੌਨਾ ਦੇ ਰਹਿਣ ਵਾਲੇ 35 ਸਾਲਾ ਨੀਲੂ, ਰਾਣੀਪੁਰ ਵਾਸੀ 28 ਸਾਲਾ ਆਕਾਸ਼ ਅਤੇ ਬੁਲਬੁਲੀਆ ਦੇ ਰਹਿਣ ਵਾਲੇ 32 ਸਾਲਾ ਗੋਵਿੰਦ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ, ਸਾਰੇ ਲੋਕ ਲਖਨਊ ਵਿੱਚ ਇੱਟਾਂ ਉਤਾਰਨ ਤੋਂ ਬਾਅਦ ਟਰੈਕਟਰ-ਟਰਾਲੀ ਰਾਹੀਂ ਆਪਣੇ ਘਰ ਬਿਸਵਾਂ ਵੱਲ ਪਰਤ ਰਹੇ ਸਨ। ਇਸੇ ਦੌਰਾਨ ਸਹਜਨਪੁਰ ਨੇੜੇ ਪਿੱਛਿਓਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਜ਼ਖ਼ਮੀ ਹੋਏ ਸੁਸ਼ੀਲ ਅਤੇ ਵਿਕਾਸ ਨੂੰ ਇਲਾਜ ਲਈ ਸੀਐੱਚਸੀ ਸਿਧੌਲੀ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version