Homeਪੰਜਾਬਲੁਧਿਆਣਾ ਸ਼ਹਿਰ ਦੇ ਸਲੇਮ ਟਾਬਰੀ ਪੰਪ ਦੇ ਨੇੜੇ ਤੇਜ਼ ਰਫ਼ਤਾਰ ਟਰੱਕ ਦਾ...

ਲੁਧਿਆਣਾ ਸ਼ਹਿਰ ਦੇ ਸਲੇਮ ਟਾਬਰੀ ਪੰਪ ਦੇ ਨੇੜੇ ਤੇਜ਼ ਰਫ਼ਤਾਰ ਟਰੱਕ ਦਾ ਕਹਿਰ, 1 ਵਿਅਕਤੀ ਦੀ ਹੌਈ ਮੌਤ

ਲੁਧਿਆਣਾ : ਸ਼ਹਿਰ ਦੇ ਸਲੇਮ ਟਾਬਰੀ ਪੰਪ ਦੇ ਨੇੜੇ ਅੱਜ  ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਸਾਈਕਲ ਸਵਾਰ ਤੇ ਜਾ ਰਹੇ ਇੱਕ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਪਾਸੇ ਤੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਾਈਕਲ ਸਵਾਰ ਨੂੰ ਕੁਚਲ ਦਿੱਤਾ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।

ਚਸ਼ਮਦੀਦਾਂ ਦੇ ਅਨੁਸਾਰ, ਹਾਦਸੇ ਤੋਂ ਬਾਅਦ ਘਟਨਾ ਸਥਾਨ ‘ਤੇ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਟਰਾਲੀ ਨੂੰ ਮੌਕੇ ‘ਤੇ ਰੋਕ ਲਿਆ, ਪਰ ਡਰਾਈਵਰ ਭੀੜ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਦੀ ਕਾਰਵਾਈ ‘ਤੇ ਵੀ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਘਟਨਾ ਵਾਲੀ ਥਾਂ ਤੋਂ ਪੁਲਿਸ ਥਾਣਾ ਕੁਝ ਕਦਮ ਦੂਰ ਹੋਣ ਦੇ ਬਾਵਜੂਦ, ਪੁਲਿਸ ਲਗਭਗ ਇੱਕ ਘੰਟੇ ਬਾਅਦ ਮੌਕੇ ‘ਤੇ ਪਹੁੰਚੀ, ਜਿਸ ਕਾਰਨ ਲੋਕਾਂ ਵਿੱਚ ਗੁੱਸਾ ਫੈਲ ਗਿਆ।

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਅਤੇ ਫਰਾਰ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇੜਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਮੁਲਜ਼ਮ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments