Home ਪੰਜਾਬ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੀਵਾਲੀ, ਗੁਰੂਪੁਰਬ ਵਾਲੇ ਦਿਨ ਪਟਾਕੇ ਚਲਾਉਣ...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੀਵਾਲੀ, ਗੁਰੂਪੁਰਬ ਵਾਲੇ ਦਿਨ ਪਟਾਕੇ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

0

ਸ੍ਰੀ ਮੁਕਤਸਰ ਸਾਹਿਬ : ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀ ਸਿਵਲ ਸੇਵਾਵਾਂ ਕੋਡ 2023 ਦੀ ਧਾਰਾ 163 ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਵਿੱਚ ਦੀਵਾਲੀ, ਗੁਰੂਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਦੇ ਦਿਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਹੈ।

ਹੁਕਮਾਂ ਅਨੁਸਾਰ, ਦੀਵਾਲੀ ਵਾਲੇ ਦਿਨ 20 ਅਕਤੂਬਰ, 2025 ਨੂੰ ਰਾਤ 8:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਗੁਰਪੁਰਬ ਵਾਲੇ ਦਿਨ, 5 ਨਵੰਬਰ, 2025 ਨੂੰ ਸਵੇਰੇ 4:00 ਵਜੇ ਤੋਂ ਸਵੇਰੇ 5:00 ਵਜੇ ਅਤੇ ਰਾਤ 9:00 ਵਜੇ ਤੋਂ ਰਾਤ 10:00 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਹੁਕਮਾਂ ਅਨੁਸਾਰ, ਕ੍ਰਿਸਮਸ ਵਾਲੇ ਦਿਨ, 25-26 ਦਸੰਬਰ, 2025 ਨੂੰ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਵਜੇ ਤੋਂ 12:30 ਵਜੇ (ਅੱਧੀ ਰਾਤ) ਤੱਕ ਨਿਰਧਾਰਤ ਕੀਤਾ ਗਿਆ ਹੈ।

ਇਸੇ ਤਰ੍ਹਾਂ, 31 ਦਸੰਬਰ, 2025 (ਸਾਲ ਦੇ ਅੰਤ) ਅਤੇ 1 ਜਨਵਰੀ, 2025 (ਨਵੇਂ ਸਾਲ ਦੀ ਸ਼ੁਰੂਆਤ) ਨੂੰ ਪਟਾਕੇ ਚਲਾਉਣ ਦਾ ਸਮਾਂ ਰਾਤ 11:55 ਵਜੇ ਤੋਂ 12:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਅਨੁਸਾਰ, ਨਿਰਧਾਰਤ ਸਮੇਂ ਤੋਂ ਇਲਾਵਾ ਕਿਸੇ ਵੀ ਸਮੇਂ ਪਟਾਕੇ ਚਲਾਉਣ ਦੀ ਮਨਾਹੀ ਹੋਵੇਗੀ। ਇਸ ਤੋਂ ਇਲਾਵਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਦੁਆਰਾ ਜਾਰੀ ਸਥਾਈ/ਅਸਥਾਈ ਲਾਇਸੈਂਸਾਂ ਤੋਂ ਬਿਨਾਂ ਖੁੱਲ੍ਹੇ ਵਿੱਚ ਪਟਾਕੇ ਵੇਚਣ ਦੀ ਵੀ ਮਨਾਹੀ ਕੀਤੀ ਗਈ ਹੈ, ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version