Homeਪੰਜਾਬਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਫ਼ਿਰੋਜ਼ਪੁਰ: ਸਾਰਾਗੜ੍ਹੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਹਿਬ ਜੀ ਵਿੱਚ ਮੱਥਾ ਟੇਕ ਕੇ ਸਾਰਾਗੜ੍ਹੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

21 ਸਿੱਖ ਸੈਨਿਕਾਂ ਦੀ ਬਹਾਦਰੀ ਨੂੰ ਕੀਤਾ ਯਾਦ
ਪ੍ਰੋਗਰਾਮ ਦੌਰਾਨ ਮੰਤਰੀ ਨੇ ਕਿਹਾ ਕਿ 12 ਸਤੰਬਰ 1897 ਨੂੰ ਸਾਰਾਗੜ੍ਹੀ ਕਿਲ੍ਹੇ ਦੀ ਰਾਖੀ ਕਰਦਿਆਂ 21 ਬਹਾਦਰ ਸਿੱਖ ਫ਼ੌਜੀਆਂ ਨੇ ਹਜ਼ਾਰਾਂ ਅਫ਼ਗਾਨ ਕਬੀਲਿਆਂ ਦਾ ਬਹਾਦਰੀ ਨਾਲ ਮੁਕਾਬਲਾ ਕੀਤਾ ਅਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਦੀ ਕੁਰਬਾਨੀ ਹਿੰਮਤ, ਸਵੈ-ਮਾਣ ਅਤੇ ਫਰਜ਼ ਪ੍ਰਤੀ ਸਮਰਪਣ ਦੀ ਮਿਸਾਲ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।

ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਦੁਨੀਆ ਦੇ ਫੌਜੀ ਇਤਿਹਾਸ ਵਿੱਚ ਬਹਾਦਰੀ ਅਤੇ ਕੁਰਬਾਨੀ ਲਈ ਜਾਣੀ ਜਾਂਦੀ ਹੈ। ਪ੍ਰਤੀਕੂਲ ਹਾਲਾਤਾਂ ਦੇ ਬਾਵਜੂਦ ਫੌਜੀਆਂ ਨੇ ਆਖਰੀ ਸਾਹ ਤੱਕ ਆਪਣੀ ਸਥਿਤੀ ਕਾਇਮ ਰੱਖੀ।

ਨੌਜਵਾਨਾਂ ਨੂੰ ਸ਼ਾਨਦਾਰ ਇਤਿਹਾਸ ਨਾਲ ਜੋੜ ਰਹੀ ਹੈ ਸਰਕਾਰ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਪੰਜਾਬ ਦੇ ਗੌਰਵਮਈ ਅਤੇ ਇਤਿਹਾਸਕ ਵਿਰਸੇ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਤੋਂ ਦੇਸ਼ ਭਗਤੀ, ਅਨੁਸ਼ਾਸਨ, ਹਿੰਮਤ ਅਤੇ ਆਪਣੇ ਫਰਜ਼ ਪ੍ਰਤੀ ਸਮਰਪਣ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਫ਼ਿਰੋਜ਼ਪੁਰ ਵਿੱਚ ਬਣਾਇਆ ਗਿਆ ਸਾਰਾਗੜ੍ਹੀ ਵਾਰ ਮੈਮੋਰੀਅਲ
ਮੰਤਰੀ ਨੇ ਦੱਸਿਆ ਕਿ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਫ਼ਿਰੋਜ਼ਪੁਰ ਵਿੱਚ ਜੰਗੀ ਯਾਦਗਾਰ ਬਣਾਈ ਗਈ ਹੈ। ਇਹ ਯਾਦਗਾਰ ਉਨ੍ਹਾਂ ਬਹਾਦਰ ਸੈਨਿਕਾਂ ਦੀ ਬਹਾਦਰੀ, ਸਨਮਾਨ ਅਤੇ ਕੁਰਬਾਨੀ ਨੂੰ ਸਮਰਪਿਤ ਹੈ ਜਿਨ੍ਹਾਂ ਨੇ ਸਾਰਾਗੜ੍ਹੀ ਕਿਲ੍ਹੇ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੈਨਿਕਾਂ ਨੇ ਬੇਹੱਦ ਔਖੇ ਹਾਲਾਤਾਂ ਵਿੱਚ ਵੀ ਬਹਾਦਰੀ ਨਾਲ ਦੁਸ਼ਮਣ ਦਾ ਮੁਕਾਬਲਾ ਕੀਤਾ ਅਤੇ ਮਹਾਨ ਕੁਰਬਾਨੀ ਦਿੱਤੀ।

ਸ਼ਹੀਦ ਪਰਿਵਾਰਾਂ ਦਾ ਸਨਮਾਨ
ਪ੍ਰੋਗਰਾਮ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਨੇ ਸਾਰਾਗੜ੍ਹੀ ਜੰਗ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ, ਗੁਰੂਹਰਸਹਾਏ ਦੇ ਵਿਧਾਇਕ ਫ਼ੌਜਾ ਸਿੰਘ ਸਰਾਰੀ ਅਤੇ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਸਮੇਤ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments