Homeਹਰਿਆਣਾਥਾਣਾ ਇੰਚਾਰਜ ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਹੋਈ ਮੌਤ

ਥਾਣਾ ਇੰਚਾਰਜ ਦੀ ਸ਼ੱਕੀ ਹਾਲਾਤ ‘ਚ ਗੋਲੀ ਲੱਗਣ ਕਾਰਨ ਹੋਈ ਮੌਤ

ਅੰਬਾਲਾ : ਅੰਬਾਲਾ ਸ਼ਹਿਰ ਦੇ ਨਾਗਲ ਥਾਣੇ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਥਾਣਾ ਇੰਚਾਰਜ (ਐੱਸ. ਐੱਚ. ਓ.) ਕਰਮਵੀਰ ਸਿੰਘ ਦੀ ਸ਼ੱਕੀ ਹਾਲਾਤ ‘ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਛਾਤੀ ਵਿੱਚ ਗੋਲੀ ਲੱਗਣ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਅੰਬਾਲਾ ਸ਼ਹਿਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮੁਨਸ਼ੀ ਤੋਂ ਮੰਗੀ ਸੀ , ਕੁਝ ਦੇਰ ਬਾਅਦ ਚੱਲੀ ਗੋਲੀ
ਮੁੱਢਲੀ ਜਾਣਕਾਰੀ ਅਨੁਸਾਰ ਐਸ.ਐਚ.ਓ. ਕਰਮਵੀਰ ਸਿੰਘ ਨੇ ਘਟਨਾ ਤੋਂ ਕੁਝ ਸਮਾਂ ਪਹਿਲਾਂ ਥਾਣੇ ਦੇ ਕਲਰਕ ਨੂੰ ਰਿਵਾਲਵਰ ਸਾਫ਼ ਕਰਨ ਲਈ ਕਿਹਾ ਸੀ। ਰਿਵਾਲਵਰ ਲੈਣ ਤੋਂ ਥੋੜ੍ਹੀ ਦੇਰ ਬਾਅਦ ਹੀ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਅਤੇ ਉਹ ਲਹੂ-ਲੁਹਾਨ ਹੋਇਆ ਪਾਇਆ ਗਿਆ। ਹਾਲੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਗੋਲੀ ਗਲਤੀ ਨਾਲ ਚੱਲੀ ਸੀ ਜਾਂ ਮਾਮਲਾ ਕੁਝ ਹੋਰ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਤੁਰੰਤ ਥਾਣਾ ਨੱਗਲ ਅਤੇ ਹਸਪਤਾਲ ਪਹੁੰਚੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਗੋਲੀਬਾਰੀ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਅਤੇ ਫੋਰੈਂਸਿਕ ਜਾਂਚ ਤੋਂ ਬਾਅਦ ਹੀ ਹੋਵੇਗਾ। ਕਰਮਵੀਰ ਸਿੰਘ ਇੱਕ ਸਾਲ ਤੋਂ ਵੱਧ ਸਮੇਂ ਤੋਂ ਨੱਗਲ ਥਾਣਾ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਅਚਾਨਕ ਵਾਪਰੀ ਘਟਨਾ ਕਾਰਨ ਪੂਰੇ ਪੁਲਿਸ ਵਿਭਾਗ ਵਿੱਚ ਸੋਗ ਅਤੇ ਸਹਿਮ ਦਾ ਮਾਹੌਲ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments