Home ਪੰਜਾਬ ਲੁਧਿਆਣਾ ’ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ, 9 ਸਾਲ ਦੇ ਮਾਸੂਮ...

ਲੁਧਿਆਣਾ ’ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ, 9 ਸਾਲ ਦੇ ਮਾਸੂਮ ਬੱਚੇ ਨੂੰ ਬਣਾਇਆ ਨਿਸ਼ਾਨਾ

0

ਲੁਧਿਆਣਾ : ਲੁਧਿਆਣਾ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਆਏ ਦਿਨ ਬੱਚੇ ਅਤੇ ਬਜ਼ੁਰਗ ਕੁੱਤਿਆਂ ਦੇ ਹਮਲਿਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ ਜਿੱਥੇ ਕੁੱਤਿਆਂ ਦੇ ਝੁੰਡ ਨੇ 9 ਸਾਲ ਦੇ ਮਾਸੂਮ ਬੱਚੇ ਨੂੰ ਨਿਸ਼ਾਨਾ ਬਣਾ ਲਿਆ।

ਇਹ ਮਾਮਲਾ ਨੂਰਵਾਲਾ ਰੋਡ ‘ਤੇ ਬਾਲਾਜੀ ਫੈਕਟਰੀ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਬੱਚਾ ਇੱਕ ਖਾਲੀ ਪਲਾਟ ਵਿੱਚ ਖੇਡ ਰਿਹਾ ਸੀ ਤਾਂ ਅਵਾਰਾ ਕੁੱਤਿਆਂ ਦੇ ਝੁੰਡ ਨੇ ਅਚਾਨਕ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਬੱਚੇ ਦੇ ਸਰੀਰ ਦੇ ਕਈ ਹਿੱਸਿਆਂ ਵਿੱਚ ਗੰਭੀਰ ਸੱਟਾਂ ਲੱਗੀਆਂ।

ਬੱਚੇ ਦੇ ਰੋਣ ਦੀ ਆਵਾਜ਼ ਸੁਣ ਕੇ ਨੇੜੇ ਰਹਿਣ ਵਾਲੀ ਇੱਕ ਔਰਤ ਮੌਕੇ ‘ਤੇ ਪਹੁੰਚੀ ਅਤੇ ਕੁੱਤਿਆਂ ਨੂੰ ਭਜਾ ਕੇ ਬੱਚੇ ਨੂੰ ਬਚਾਇਆ। ਜ਼ਖਮੀ ਬੱਚੇ ਦੀ ਪਛਾਣ ਰੋਹਿਤ ਵਜੋਂ ਹੋਈ ਹੈ। ਹਮਲੇ ਤੋਂ ਬਾਅਦ ਬੱਚੇ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version