Homeਦੇਸ਼ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਜਲੰਧਰ ’ਚ ਸਖ਼ਤੀ

ਅਮਿਤ ਸ਼ਾਹ ਦੀ ਫੇਰੀ ਨੂੰ ਲੈ ਕੇ ਜਲੰਧਰ ’ਚ ਸਖ਼ਤੀ

ਜਲੰਧਰ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸੇ ਤਹਿਤ 30 ਸਤੰਬਰ ਨੂੰ ਜਲੰਧਰ ਜ਼ਿਲ੍ਹੇ ਨੂੰ ਕੁਝ ਘੰਟਿਆਂ ਲਈ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ।

ਐਡੀਸ਼ਨਲ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਹਵਾਈ ਗਤੀਵਿਧੀਆਂ ’ਤੇ ਪਾਬੰਦੀ ਲਗਾਈ ਗਈ ਹੈ।

ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਰਹੇਗੀ ਪਾਬੰਦੀ

ਜਾਰੀ ਹੁਕਮਾਂ ਮੁਤਾਬਕ 30 ਸਤੰਬਰ 2026 ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਜਲੰਧਰ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਵਲ ਰਿਮੋਟ ਪਾਇਲਟ ਏਅਰਕ੍ਰਾਫਟ ਸਿਸਟਮ (RPAS), ਡਰੋਨ, ਹੈਲੀਕਾਪਟਰ ਜਾਂ ਹੋਰ ਗੈਰ-ਅਧਿਕਾਰਤ ਏਅਰਕ੍ਰਾਫਟ ਨੂੰ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਪ੍ਰਸ਼ਾਸਨ ਨੇ ਇਹ ਫ਼ੈਸਲਾ ਗ੍ਰਹਿ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ। ਪਾਬੰਦੀ ਦਾ ਮਕਸਦ ਇਸ ਮਿਆਦ ਦੌਰਾਨ ਜ਼ਿਲ੍ਹੇ ਵਿੱਚ ਹਵਾਈ ਗਤੀਵਿਧੀਆਂ ਨੂੰ ਨਿਯੰਤਰਿਤ ਕਰਨਾ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣਾ ਹੈ।

VVIP ਹੈਲੀਕਾਪਟਰ ਨੂੰ ਹੁਕਮਾਂ ਤੋਂ ਛੋਟ

ਹੁਕਮਾਂ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਦੌਰੇ ਨਾਲ ਸਬੰਧਤ VVIP ਹੈਲੀਕਾਪਟਰ ਜਾਂ ਏਅਰਕ੍ਰਾਫਟ ਇਸ ਪਾਬੰਦੀ ਦੇ ਦਾਇਰੇ ਵਿੱਚ ਨਹੀਂ ਆਉਣਗੇ।

ਜ਼ਿਲ੍ਹਾ ਪ੍ਰਸ਼ਾਸਨ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਇਹ ਪਾਬੰਦੀ ਸਿਰਫ਼ 30 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਲਾਗੂ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments