Homeਪੰਜਾਬਅੰਮ੍ਰਿਤਸਰ ਏਅਰਪੋਰਟ ਦੇ ਨੇੜਲੇ ਇਲਾਕਿਆਂ ’ਚ ਡਰੋਨ ਨੂੰ ਲੈ ਕੇ ਸਖ਼ਤੀ...

ਅੰਮ੍ਰਿਤਸਰ ਏਅਰਪੋਰਟ ਦੇ ਨੇੜਲੇ ਇਲਾਕਿਆਂ ’ਚ ਡਰੋਨ ਨੂੰ ਲੈ ਕੇ ਸਖ਼ਤੀ…

ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਦੇ ਆਲੇ-ਦੁਆਲੇ ਡਰੋਨ ਦੀਆਂ ਗਤੀਵਿਧੀਆਂ ਨੂੰ ਲੈ ਕੇ ਪੁਲਿਸ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਏਅਰਪੋਰਟ ਨਾਲ ਲੱਗਦੇ ਪਿੰਡਾਂ ਵਿੱਚ ਲੋਕਾਂ ਨੂੰ ਡਰੋਨ ਉਡਾਉਣ ਸਬੰਧੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਗੁਰਦੁਆਰਾ ਸਾਹਿਬਾਨਾਂ ਰਾਹੀਂ ਵੀ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਸਾਵਧਾਨ ਕੀਤਾ ਜਾ ਰਿਹਾ ਹੈ।

ਸਮਾਗਮਾਂ ਦੌਰਾਨ ਵੀ ਬਿਨਾਂ ਮਨਜ਼ੂਰੀ ਨਹੀਂ ਉਡਾ ਸਕੋਗੇ ਡਰੋਨ

ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਨਿੱਜੀ ਜਾਂ ਜਨਤਕ ਪ੍ਰੋਗਰਾਮ ਵਿੱਚ ਡਰੋਨ ਦੀ ਵਰਤੋਂ ਕਰਨ ਤੋਂ ਪਹਿਲਾਂ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਤੌਰ ’ਤੇ ਜਾਣਕਾਰੀ ਦੇਣੀ ਹੋਵੇਗੀ। ਬਿਨਾਂ ਮਨਜ਼ੂਰੀ ਡਰੋਨ ਉਡਾਉਣ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

DSP ਰਾਜਾਸਾਂਸੀ ਜਗਬੀਰ ਸਿੰਘ ਔਲਖ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਏਅਰਪੋਰਟ ਦੇ ਨੇੜਲੇ ਇਲਾਕਿਆਂ ਵਿੱਚ ਡਰੋਨ ਉਡਾਉਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ।

ਏਅਰਪੋਰਟ ਦੇ ਆਲੇ-ਦੁਆਲੇ ਰੈੱਡ ਅਤੇ ਯੈਲੋ ਜ਼ੋਨ

ਪੁਲਿਸ ਅਧਿਕਾਰੀ ਮੁਤਾਬਕ ਏਅਰਪੋਰਟ ਦੇ ਆਲੇ-ਦੁਆਲੇ 3 ਕਿਲੋਮੀਟਰ ਦਾ ਇਲਾਕਾ ਰੈੱਡ ਜ਼ੋਨ ਰੱਖਿਆ ਗਿਆ ਹੈ, ਜਦਕਿ 5 ਕਿਲੋਮੀਟਰ ਤੱਕ ਯੈਲੋ ਅਲਰਟ ਵਾਲਾ ਖੇਤਰ ਹੈ। ਇਸ ਕਾਰਨ ਇਸ ਖੇਤਰ ਵਿੱਚ ਡਰੋਨ ਦੀ ਵਰਤੋਂ ਨੂੰ ਲੈ ਕੇ ਵਿਸ਼ੇਸ਼ ਸਾਵਧਾਨੀ ਵਰਤੀ ਜਾ ਰਹੀ ਹੈ।

ਪੁਲਿਸ ਵੱਲੋਂ ਨੇੜਲੇ ਪਿੰਡਾਂ ਵਿੱਚ ਲੋਕਾਂ ਨੂੰ ਇਹ ਵੀ ਸਮਝਾਇਆ ਜਾ ਰਿਹਾ ਹੈ ਕਿ ਕਿਸੇ ਵੀ ਸਮਾਗਮ ਜਾਂ ਹੋਰ ਮੌਕੇ ’ਤੇ ਡਰੋਨ ਦੀ ਵਰਤੋਂ ਕਰਨ ਤੋਂ ਪਹਿਲਾਂ ਲੋੜੀਂਦੀ ਮਨਜ਼ੂਰੀ ਅਤੇ ਸੂਚਨਾ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।

ਪਿਛਲੀ ਡਰੋਨ ਮੂਵਮੈਂਟ ਤੋਂ ਬਾਅਦ ਵਧਾਈ ਚੌਕਸੀ

ਦੱਸਿਆ ਗਿਆ ਹੈ ਕਿ ਪਿਛਲੇ ਦਿਨ ਦੇਰ ਰਾਤ ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਦੀ ਮੂਵਮੈਂਟ ਦੇਖਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾ ਦਿੱਤੀ ਗਈ ਸੀ। ਇਸ ਦੌਰਾਨ ਹਵਾਈ ਉਡਾਣਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਫਲਾਈਟਾਂ ਨੂੰ ਹੋਰ ਥਾਵਾਂ ਵੱਲ ਡਾਇਵਰਟ ਕਰਨ ਦੀ ਜਾਣਕਾਰੀ ਵੀ ਸਾਹਮਣੇ ਆਈ ਸੀ।

ਇਸ ਤੋਂ ਬਾਅਦ ਹੁਣ ਏਅਰਪੋਰਟ ਦੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪੁਲਿਸ ਵੱਲੋਂ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ ਅਤੇ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments