HomePunjabਪੰਜਾਬ ਦੇ ਇਸ ਇਲਾਕੇ 'ਚ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪੰਜਾਬ ਦੇ ਇਸ ਇਲਾਕੇ ‘ਚ ਸੁਰੱਖਿਆ ਦੇ ਕੀਤੇ ਗਏ ਸਖ਼ਤ ਪ੍ਰਬੰਧ

ਪਠਾਨਕੋਟ : ਸੂਬੇ ਦੀ ਸੁਰੱਖਿਆ ਨੂੰ ਦੇਖਦੇ ਹੋਏ ਪੰਜਾਬ ਦੇ ਪਠਾਨਕੋਟ (Pathankot) ‘ਚ ਸੁਰੱਖਿਆ ਏਜੰਸੀਆਂ ਦੀ ਚੌਕਸੀ ਵਧਾ ਦਿੱਤੀ ਗਈ ਹੈ। ਬੀ.ਐੱਸ ਐੱਫ. (B.S.F.) ਦੇ ਜਵਾਨਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਦੇ ਸਭ ਤੋਂ ਸੰਵੇਦਨਸ਼ੀਲ ਖੇਤਰ ਪਠਾਨਕੋਟ ਵਿੱਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇੱਥੇ ਦਿਨ-ਰਾਤ ਨਾਕੇ ਲਗਾ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਪਠਾਨਕੋਟ ਦੇ ਇੱਕ ਪਾਸੇ ਭਾਰਤ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਹੈ। ਇਸ ਕਾਰਨ ਪਠਾਨਕੋਟ ਰਾਹੀਂ ਕੋਈ ਵੀ ਸਮਾਜ ਵਿਰੋਧੀ ਅਨਸਰ ਪੰਜਾਬ ਵਿੱਚ ਦਾਖ਼ਲ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਇੱਥੇ ਵਿਸ਼ੇਸ਼ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।

ਪੁਲਿਸ ਵੱਲੋਂ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਅੰਦਰੂਨੀ ਸੜਕਾਂ ‘ਤੇ ਨਾਕੇ ਲਾਏ ਗਏ ਹਨ। ਇੱਥੇ ਦਿਨ-ਰਾਤ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਜਾ ਰਹੀ ਹੈ। ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਘਣੀ ਧੁੰਦ ਦਿਖਾਈ ਦੇਣ ਲੱਗ ਪਈ ਹੈ। ਅਜਿਹੇ ‘ਚ ਨਾਕਾਬੰਦੀ ਵਧਾ ਦਿੱਤੀ ਗਈ ਹੈ। ਰਾਵੀ ਦਰਿਆ ‘ਤੇ ਬਣੇ ਕਥਲੌਰ ਅਤੇ ਮਾਧੋਪੁਰ ਪੁਲ, ਜੋ ਕਿ ਪਠਾਨਕੋਟ ਵਿੱਚ ਦਾਖਲ ਹੋਣ ਦਾ ਇੱਕੋ ਇੱਕ ਰਸਤਾ ਹੈ ਅਤੇ ਜਿਸ ਰਾਹੀਂ ਜੰਮੂ-ਕਸ਼ਮੀਰ ਨੂੰ ਜਾਣ ਵਾਲੇ ਕਈ ਰਸਤੇ ਜੁੜੇ ਹੋਏ ਹਨ, ਤੇ ਵੀ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਹਨ।

ਜਦੋਂ ਬੀ.ਐਸ.ਐਫ.ਦੇ ਸੈਨਿਕਾਂ ਅਤੇ ਪੁਲਿਸ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਫੋਰਸ ਵਧਾ ਦਿੱਤੀ ਗਈ ਹੈ ਅਤੇ ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments