Homeਪੰਜਾਬਚੰਡੀਗੜ੍ਹ 'ਚ ਸੁਰੱਖਿਆ ਦੇ ਸਖਤ ਪ੍ਰਬੰਧ ਲਾਗੂ , ਜਾਣੋ ਕੀ ਹੈ ਮਾਮਲਾ...

ਚੰਡੀਗੜ੍ਹ ‘ਚ ਸੁਰੱਖਿਆ ਦੇ ਸਖਤ ਪ੍ਰਬੰਧ ਲਾਗੂ , ਜਾਣੋ ਕੀ ਹੈ ਮਾਮਲਾ ?

ਚੰਡੀਗੜ੍ਹ : ਨੀਟ ਪੇਪਰ ਲੀਕ ਅਤੇ ਪ੍ਰੀਖਿਆਵਾਂ ਵਿਚ ਬੇਨਿਯਮੀਆਂ ਨੂੰ ਲੈ ਕੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਪ੍ਰਬੰਧ ਸਖਤ ਕਰ ਦਿੱਤੇ ਹਨ। ਸੰਭਾਵਿਤ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸੈਕਟਰ-33 ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਅਤੇ ਸੈਕਟਰ-37 ਸਥਿਤ ਪੰਜਾਬ ਭਾਜਪਾ ਦੇ ਸੂਬਾ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਿਸ ਸੂਤਰਾਂ ਅਨੁਸਾਰ ਸੂਚਨਾ ਮਿਲੀ ਸੀ ਕਿ ਪੰਜਾਬ ਦੇ ਕੁਝ ਨੌਜਵਾਨ ਭਾਜਪਾ ਦੇ ਦੋਵਾਂ ਦਫ਼ਤਰਾਂ ਦੇ ਬਾਹਰ ਧਰਨਾ ਦੇ ਸਕਦੇ ਹਨ। ਇਸ ਦੇ ਮੱਦੇਨਜ਼ਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਡੀ.ਐਸ.ਪੀ. ਪੱਧਰ ਦੇ ਅਧਿਕਾਰੀ ਤੋਂ ਲੈ ਕੇ ਕਾਂਸਟੇਬਲ ਤੱਕ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਡਿਊਟੀ ’ਤੇ ਤਾਇਨਾਤ ਕੀਤੇ ਗਏ ਹਨ। ਭਾਜਪਾ ਦੇ ਦੋਵੇਂ ਦਫ਼ਤਰਾਂ ਦੇ ਬਾਹਰ ਸੜਕਾਂ ਦੇ ਦੋਵੇਂ ਪਾਸੇ ਬੈਰੀਕੇਡ ਲਗਾਏ ਗਏ ਹਨ ਤਾਂ ਜੋ ਕਿਸੇ ਵੀ ਅਚਾਨਕ ਇਕੱਠ ਜਾਂ ਪ੍ਰਦਰਸ਼ਨ ਦੀ ਸਥਿਤੀ ਵਿੱਚ ਭੀੜ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਆਸਪਾਸ ਦੇ ਇਲਾਕਿਆਂ ‘ਚ ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ ਅਤੇ ਆਉਣ-ਜਾਣ ਵਾਲੇ ਵਾਹਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਸੀ.2ਯੂ. ਤਾਇਨਾਤ ਕਰ ਦਿੱਤਾ ਹੈ। ਬੱਸਾਂ ਨੂੰ ਵੀ ਸਟੈਂਡ ਬਾਈ ‘ਤੇ ਰੱਖਿਆ ਗਿਆ ਹੈ, ਤਾਂ ਜੋ ਲੋੜ ਪੈਣ ‘ਤੇ ਪ੍ਰਦਰਸ਼ਨਕਾਰੀਆਂ ਨੂੰ ਤੁਰੰਤ ਹਿਰਾਸਤ ‘ਚ ਲੈ ਕੇ ਮੌਕੇ ਤੋਂ ਹਟਾਇਆ ਜਾ ਸਕੇ । ਪੁਲਿਸ ਟੀਮਾਂ ਨੂੰ ਦੋਵੇਂ ਦਫ਼ਤਰਾਂ ਦੇ ਆਲੇ-ਦੁਆਲੇ ਹਰ ਗਤੀਵਿਧੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਬੁੱਧਵਾਰ ਨੂੰ ਭਾਜਪਾ ਅਤੇ ਕਾਂਗਰਸ ਦੇ ਵਰਕਰ ਹੋਏ ਸਨ ਆਹਮੋ-ਸਾਹਮਣੇ
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਨੀਟ ਵਿਵਾਦ ਨੂੰ ਲੈ ਕੇ ਚੰਡੀਗੜ੍ਹ ‘ਚ ਭਾਜਪਾ ਅਤੇ ਕਾਂਗਰਸ ਵਰਕਰਾਂ ਵਿਚਾਲੇ ਤਣਾਅਪੂਰਨ ਸਥਿਤੀ ਪੈਦਾ ਹੋ ਗਈ ਸੀ। ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਜਿੱਥੇ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਉੱਥੇ ਹੀ ਯੂਥ ਕਾਂਗਰਸ ਦੇ ਵਰਕਰ ਭਾਜਪਾ ਦਫ਼ਤਰ ਵੱਲ ਰੋਸ ਮਾਰਚ ਕਰ ਰਹੇ ਸਨ। ਦੋਵੇਂ ਧਿਰਾਂ ਆਹਮੋ-ਸਾਹਮਣੇ ਆ ਜਾਣ ਕਾਰਨ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀ ਪੁਲਿਸ ਨੇ ਦੋਵਾਂ ਧਿਰਾਂ ਨੂੰ ਵੱਖ ਕਰ ਕੇ ਸਥਿਤੀ ’ਤੇ ਕਾਬੂ ਪਾਇਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments