HomeWorldਚੀਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਚੀਨ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ

ਬੀਜਿੰਗ: ਚੀਨ ਦੇ ਸ਼ਿਨਜਿਆਂਗ ‘ਚ ਅੱਜ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਐਕਟਰ ਸਕੇਲ ‘ਤੇ 5.7 ਮਾਪੀ ਗਈ। ਚੀਨ ਭੂਚਾਲ ਨੈੱਟਵਰਕ ਕੇਂਦਰ (ਸੀਈਐਨਸੀ) ਦੇ ਅਨੁਸਾਰ, ਸ਼ਿਨਜਿਆਂਗ ਉਇਗੁਰ ਆਟੋਨੋਮਸ ਖੇਤਰ ਦੇ ਅਕੀ ਕਾਉਂਟੀ ਵਿੱਚ ਸਵੇਰੇ 6:27 ਵਜੇ ਆਏ ਭੂਚਾਲ ਦਾ ਕੇਂਦਰ 41.15 ਡਿਗਰੀ ਉੱਤਰੀ ਅਕਸ਼ਾਂਸ਼ ਅਤੇ 78.67 ਡਿਗਰੀ ਪੂਰਬੀ ਦੇਸ਼ਾਂਤਰ ‘ਤੇ ਸੀ।

ਸਿਨਹੂਆ ਨਿਊਜ਼ ਏਜੰਸੀ ਨੇ ਦੱਸਿਆ ਕਿ ਕਿਸੇ ਜਾਨੀ ਨੁਕਸਾਨ ਜਾਂ ਜਾਇਦਾਦ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਬਚਾਅ ਕਾਰਜਾਂ ਲਈ ਦੋ ਵਾਹਨਾਂ ਅਤੇ 10 ਕਰਮਚਾਰੀਆਂ ਨੂੰ ਸੇਵਾ ਵਿੱਚ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਚੀਨ ਦੇ ਕਿਰਗਿਸਤਾਨ-ਸ਼ਿਨਜਿਆਂਗ ਸਰਹੱਦੀ ਖੇਤਰ ‘ਚ 7.1 ਤੀਬਰਤਾ ਦਾ ਜ਼ਬਰਦਸਤ ਭੂਚਾਲ ਆਇਆ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਕਈ ਲੋਕਾਂ ਦੇ ਜ਼ਖਮੀ ਹੋਣ ਅਤੇ ਮਕਾਨਾਂ ਦੇ ਢਹਿ ਜਾਣ ਦੀਆਂ ਵੀ ਖਬਰਾਂ ਹਨ। ਇਸ ਦੌਰਾਨ ਥੋੜ੍ਹੇ ਸਮੇਂ ਵਿੱਚ ਹੀ 40 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments