Homeਦੇਸ਼ਪੱਛਮੀ ਬੰਗਾਲ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

ਪੱਛਮੀ ਬੰਗਾਲ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

ਪੱਛਮੀ ਬੰਗਾਲ : ਪੱਛਮੀ ਬੰਗਾਲ (West Bengal) ਦੇ ਅਲੀਪੁਰਦੁਆਰ ‘ਚ ਭੂਚਾਲ (earthquake) ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਕੇ ਖੁੱਲ੍ਹੇ ਮੈਦਾਨ ‘ਚ ਆ ਗਏ। ਰਾਸ਼ਟਰੀ ਭੂਚਾਲ ਕੇਂਦਰ ਦੁਆਰਾ ਜਾਰੀ ਜਾਣਕਾਰੀ ਦੇ ਅਨੁਸਾਰ, ਬੁੱਧਵਾਰ ਸਵੇਰੇ 10:51 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਇਸ ਭੂਚਾਲ ਵਿੱਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਪੰਜਾਬ ‘ਚ ਮੰਗਲਵਾਰ ਨੂੰ ਹਿੱਲੀ ਧਰਤੀ 
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 8 ਨਵੰਬਰ ਨੂੰ ਪੰਜਾਬ ਦੇ ਰੂਪਨਗਰ ਅਤੇ ਭਾਰਤ ਦੇ ਗੁਆਂਢੀ ਦੇਸ਼ ਚੀਨ ਦੇ ਸ਼ਿਨਜਿਆਂਗ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਨੈਸ਼ਨਲ ਸਿਸਮੋਲੋਜੀ ਸੈਂਟਰ (ਐਨਐਸਸੀ) ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਿਹਾ, “ਮੰਗਲਵਾਰ ਰਾਤ 1.13 ਵਜੇ ਪੰਜਾਬ ਦੇ ਰੂਪਨਗਰ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ। ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ।

ਤੁਹਾਨੂੰ ਦੱਸ ਦੇਈਏ ਕਿ ਤਿੰਨ ਦਿਨਾਂ ਦੇ ਅੰਦਰ ਦੂਜੀ ਵਾਰ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 6 ਨਵੰਬਰ ਦੀ ਸ਼ਾਮ ਨੂੰ ਆਏ ਭੂਚਾਲ ਦੀ ਤੀਬਰਤਾ 5.6 ਮਾਪੀ ਗਈ ਸੀ। ਨੇਪਾਲ ‘ਚ 3 ਅਕਤੂਬਰ ਨੂੰ ਆਏ ਭੂਚਾਲ ਦਾ ਅਸਰ ਰਾਤ ਕਰੀਬ 11.40 ਵਜੇ ਦਿੱਲੀ-ਐੱਨ.ਸੀ.ਆਰ. ‘ਚ ਵੀ ਦੇਖਿਆ ਗਿਆ। ਭੂਚਾਲ ਦੇ ਝਟਕੇ ਕੁਝ ਸਕਿੰਟਾਂ ਲਈ ਮਹਿਸੂਸ ਕੀਤੇ ਗਏ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments