Home ਸੰਸਾਰ ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

0

ਪਾਕਿਸਤਾਨ : ਪਾਕਿਸਤਾਨ ਵਿੱਚ ਅੱਜ 5.3 ਤੀਬਰਤਾ ਦੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਆ ਗਏ। ਜਰਮਨ ਰਿਸਰਚ ਸੈਂਟਰ ਫਾਰ ਜੀਓਸਾਇੰਸਿਜ਼ ਦੇ ਅਨੁਸਾਰ, ਇਸ ਭੂਚਾਲ ਦਾ ਕੇਂਦਰ ਜ਼ਮੀਨ ਦੇ ਅੰਦਰ 10 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਰਾਇਟਰਜ਼ ਨੇ ਯੂਰੋ-ਮੈਡੀਟੇਰੀਅਨ ਸੀਸਮੌਲੋਜੀਕਲ ਸੈਂਟਰ ਦੇ ਹਵਾਲੇ ਨਾਲ ਕਿਹਾ ਕਿ ਭੂਚਾਲ ਦਾ ਕੇਂਦਰ ਪਾਕਿਸਤਾਨ ਦੇ ਮੁਲਤਾਨ ਸ਼ਹਿਰ ਤੋਂ 149 ਕਿਲੋਮੀਟਰ ਪੱਛਮ ਵਿੱਚ ਸਥਿਤ ਸੀ। ਇਹ ਭੂਚਾਲ ਭਾਰਤੀ ਸਮੇਂ (IST) ਦੇ ਸਮੇਂ ਅਨੁਸਾਰ ਸਵੇਰੇ 3:54 ਵਜੇ ਮਹਿਸੂਸ ਕੀਤਾ ਗਿਆ। ਹਾਲਾਂਕਿ, ਭੂਚਾਲ ਕਾਰਨ ਕਿਸੇ ਦੇ ਜ਼ਖਮੀ ਹੋਣ ਜਾਂ ਵੱਡੇ ਨੁਕਸਾਨ ਦੀ ਤੁਰੰਤ ਕੋਈ ਰਿਪੋਰਟ ਨਹੀਂ ਹੈ, ਜਿਸ ਕਾਰਨ ਲੋਕਾਂ ਨੇ ਰਾਹਤ ਦਾ ਸਾਹ ਲਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version