Home ਪੰਜਾਬ ਪੰਜਾਬ ‘ਚ ਵਧੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

ਪੰਜਾਬ ‘ਚ ਵਧੀਆਂ ਪਰਾਲੀ ਸਾੜਨ ਦੀਆਂ ਘਟਨਾਵਾਂ

0

ਚੰਡੀਗੜ੍ਹ: ਪੰਜਾਬ ਦੇ ਲੋਕਾਂ ਲਈ ਚਿੰਤਾਜਨਕ ਖ਼ਬਰ ਹੈ, ਦਰਅਸਲ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਹ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ 10 ਨਵੰਬਰ ਤੱਕ ਦੀ ਰਿਪੋਰਟ ਅਨੁਸਾਰ ਸੂਬੇ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ ਕੁੱਲ 5002 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਹ ਅੰਕੜਾ ਪਿਛਲੇ ਸਾਲ 2025 ਦੇ ਕੁੱਲ 5,114 ਕੇਸਾਂ ਨਾਲੋਂ ਸਿਰਫ਼ 112 ਘੱਟ ਹੈ, ਜਦੋਂ ਕਿ ਨਿਗਰਾਨੀ ਸੀਜ਼ਨ ਵਿੱਚ ਹਾਲੇ 20 ਦਿਨ ਬਾਕੀ ਹਨ। ਪਰਾਲੀ ਸਾੜਨ ਦੇ 1155 ਮਾਮਲਿਆਂ ਵਿੱਚ ਐਫ.ਆਈ.ਆਰ ਵੀ ਦਰਜ ਕੀਤੀਆਂ ਗਈਆਂ ਹਨ ਅਤੇ 1342 ਮਾਮਲਿਆਂ ਵਿੱਚ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਲਾਪਰਵਾਹੀ ਵਰਤਣ ਵਾਲੇ 18 ਨਿਗਰਾਨ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਵੀ ਕਾਰਵਾਈ ਕੀਤੀ ਗਈ ਹੈ। ਇਸ ਦੇ ਬਾਵਜੂਦ ਕਿਸਾਨ ਲਗਾਤਾਰ ਪਰਾਲੀ ਨੂੰ ਅੱਗ ਲਗਾ ਰਹੇ ਹਨ। ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂ ਸੁਖਵਿੰਦਰ ਸਿੰਘ ਸਮਰਾਲਾ ਅਨੁਸਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ ਪਰ ਜੇਕਰ ਕੋਈ ਕਿਸਾਨ ਮਜਬੂਰੀ ਵੱਸ ਪਰਾਲੀ ਸਾੜਦਾ ਹੈ ਤਾਂ ਯੂਨੀਅਨ ਉਸ ਖ਼ਿਲਾਫ਼ ਕੋਈ ਜੁਰਮਾਨਾ ਜਾਂ ਕਾਰਵਾਈ ਨਹੀਂ ਹੋਣ ਦਿੰਦੀ।

ਕੀ ਹੈ ਸਰਕਾਰ ਦਾ ਦਾਅਵਾ?
ਹਾਲਾਂਕਿ ਜੇਕਰ ਸੂਬਾ ਸਰਕਾਰ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਪਿਛਲੇ 6 ਸਾਲਾਂ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 95 ਫੀਸਦੀ ਦੀ ਕਮੀ ਆਈ ਹੈ। ਇਸ ਸਬੰਧੀ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦਾਅਵਾ ਕੀਤਾ ਹੈ ਕਿ 2020 ਵਿੱਚ 83,002 ਕੇਸ ਦਰਜ ਕੀਤੇ ਗਏ ਸਨ, ਜੋ ਕਿ 2023 ਵਿੱਚ 36,663, 2024 ਵਿੱਚ 10,909 ਅਤੇ 2025 ਵਿੱਚ 5114 ਹੋ ਗਏ। ਮੰਤਰੀ ਦੇ ਮੁਤਾਬਿਕ , ਪਰਾਲੀ ਮਨੇਜਮੈਂਟ ਦੇ ਲਈ ਕਿਸਾਨਾਂ ਨੂੰ ਸਬਸਿਡੀ ‘ਤੇ 1.60 ਲੱਖ ਤੋਂ ਵੱਧ ਮਸ਼ੀਨਾਂ ਦਿੱਤੀਆਂ ਗਈਆਂ ਹਨ ।

NO COMMENTS

LEAVE A REPLY

Please enter your comment!
Please enter your name here

Exit mobile version