HomeCanadaਕੈਨੇਡਾ 'ਚ ਫਸੇ ਵਿਦਿਆਰਥੀਆਂ ਨੇ ਪੰਜਾਬ ਦੇ CM ਮਾਨ ਨੂੰ ਲਿਖੀ ਚਿੱਠੀ

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ ਪੰਜਾਬ ਦੇ CM ਮਾਨ ਨੂੰ ਲਿਖੀ ਚਿੱਠੀ

ਕੈਨੇਡਾ : ਟਰੈਵਲ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਕੈਨੇਡਾ (Canada) ‘ਚ ਫਸੇ ਵਿਦਿਆਰਥੀਆਂ ਨੇ ਪੰਜਾਬ ਦੇ ਸੀ.ਐੱਮ. ਭਗਵੰਤ ਮਾਨ (CM Bhagwant Mann) ਨੂੰ ਚਿੱਠੀ ਲਿਖੀ। ਇਨ੍ਹਾਂ ਵਿਦਿਆਰਥੀਆਂ ਦੇ ਡਿਪੋਰਟ ਹੋਣ ਦਾ ਖ਼ਤਰਾ ਅਜੇ ਟਲਿਆ ਨਹੀਂ ਹੈ, ਇਸ ਲਈ ਉਨ੍ਹਾਂ ਨੇ ਪੱਤਰ ਲਿਖ ਕੇ ਸੀ.ਐਮ ਮਾਨ ਨੂੰ ਮਦਦ ਦੀ ਅਪੀਲ ਕੀਤੀ ਹੈ। ਵਿਦਿਆਰਥੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਕੇਸ ਕੈਨੇਡੀਅਨ ਏਜੰਸੀ ਅੱਗੇ ਪੇਸ਼ ਕਰੇ। ਨਾਲ ਹੀ ਇਸ ਮਾਮਲੇ ਸਬੰਧੀ ਐਸ.ਟੀ.ਐਫ. ਦਾ ਗਠਨ ਕੀਤਾ ਜਾਵੇ ਤਾਂ ਜੋ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ। ਦੂਜੇ ਪਾਸੇ ਜਿਨ੍ਹਾਂ ਟਰੈਵਲ ਏਜੰਟਾਂ ਦੀ ਸ਼ਨਾਖਤ ਕੀਤੀ ਗਈ ਹੈ, ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਕਾਲਤ ਕਰਨ ਲਈ ਕੈਨੇਡੀਅਨ ਅਧਿਕਾਰੀਆਂ ਤੱਕ ਪਹੁੰਚ ਕਰੇ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਇਸ ਪੱਤਰ ਵਿੱਚ ਧੋਖਾਧੜੀ ਕਰਨ ਵਾਲੇ ਟਰੈਵਲ ਏਜੰਟਾਂ ਦੇ ਨਾਂ ਲਿਖ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਪੰਜਾਬ ਵਿੱਚ ਰਹਿੰਦੇ ਆਪਣੇ ਪਰਿਵਾਰਾਂ ਦੀ ਮਦਦ ਕਰਨ ਦੀ ਵੀ ਮੰਗ ਕੀਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments