ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਹੁੰਦੀ ਹੀ ਰਹਿੰਦੀ ਹੈ । ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ।
ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਨੂੰ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ ਹੈ।











