ਨਾਂਦੇੜ ਸਾਹਿਬ: ਨਾਂਦੇੜ ਸਾਹਿਬ ‘ਚ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਨਾ ਤਾਂ ਪਹਿਲਾਂ ਅਜਿਹੇ ਹਮਲਿਆਂ ਤੋਂ ਡਰਦੇ ਸਨ ਅਤੇ ਨਾ ਹੀ ਹੁਣ ਡਰਣਗੇ। ਸੁਖਬੀਰ ਨੇ ਕਿਹਾ ਕਿ ਜਿਸ ਦੇ ਸਿਰ ‘ਤੇ ਵਾਹਿਗੁਰੂ ਦਾ ਹੱਥ ਹੋਵੇ, ਉਸ ਨੂੰ ਕੋਈ ਨੁਕਸਾਨ ਨਹੀਂ ਪਹੁੰਚ ਸਕਦਾ, ਚਾਹੇ ਕੋਈ ਜਿੰਨਾ ਮਰਜ਼ੀ ਜ਼ੋਰ ਲਾ ਲਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਗੁਰੂ ਸਾਹਿਬ ਨੇ ਮਿਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਤੋਂ ਨਹੀਂ ਡਰਨਗੇ। ਸ਼੍ਰੋਮਣੀ ਅਕਾਲੀ ਦਲ ਹਰ ਕੁਰਬਾਨੀ ਕਰਨ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਤਰੱਕੀ, ਪੰਜਾਬ ਦੀ ਭਾਈਚਾਰਕ ਸਾਂਝ ਦੀ ਸ਼ਾਮ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਵਚਨਬੱਧ ਹੈ।











