HomePunjabਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ

ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ (Sukhpal Khaira) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ (Haryana High Court) ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਹੁਣ ਉਨ੍ਹਾਂ ਨੂੰ ਸਿੱਧੇ ਹਾਈ ਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦੇਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫ਼ਤਾਰੀ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਸੀ।

ਸੁਖਪਾਲ ਖਹਿਰਾ ਨੇ ਇਸ ਮਾਮਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ‘ਤੇ ਹਾਈਕੋਰਟ ਨੇ ਸਰਕਾਰ ਨੂੰ 24 ਘੰਟਿਆਂ ‘ਚ ਜਵਾਬ ਦਾਇਰ ਕਰਨ ਲਈ ਕਿਹਾ ਸੀ ਪਰ ਅੱਜ ਸਰਕਾਰ ਵੱਲੋਂ ਕੋਈ ਵੀ ਅਦਾਲਤ ‘ਚ ਪੇਸ਼ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਵੱਖਰੀ ਪਟੀਸ਼ਨ ਦਾਇਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਸੁਖਪਾਲ ਖਹਿਰਾ ਨੂੰ ਈ.ਡੀ. ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ‘ਚ ਸੁਪਰੀਮ ਕੋਰਟ ਨੇ ਡਰੱਗਜ਼ ਮਾਮਲੇ ‘ਚ ਖਹਿਰਾ ਖ਼ਿਲਾਫ਼ ਸੰਮਨ ਦੇ ਹੁਕਮ ਰੱਦ ਕਰ ਦਿੱਤੇ ਸਨ। ਇਸ ਤੋਂ ਬਾਅਦ ਵੀ ਖਹਿਰਾ ਨੂੰ ਪੰਜਾਬ ਪੁਲਿਸ ਨੇ 28 ਸਤੰਬਰ ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਨੂੰ ਉਨ੍ਹਾਂ ਨੇ ਅਸੰਵਿਧਾਨਕ ਕਰਾਰ ਦਿੰਦਿਆਂ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments