Home ਪੰਜਾਬ ਕਾਂਗਰਸ ‘ਚ ਵਾਪਸੀ ਦੀਆਂ ਅਫਵਾਹਾਂ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪੀ

ਕਾਂਗਰਸ ‘ਚ ਵਾਪਸੀ ਦੀਆਂ ਅਫਵਾਹਾਂ ’ਤੇ ਸੁਨੀਲ ਜਾਖੜ ਨੇ ਤੋੜੀ ਚੁੱਪੀ

0

ਚੰਡੀਗੜ੍ਹ: ਪੰਜਾਬ ਭਾਜਪਾ ਆਗੂ ਸੁਨੀਲ ਜਾਖੜ ਦੇ ਕਾਂਗਰਸ ਵਿੱਚ ਮੁੜ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਉਨ੍ਹਾਂ ਨੇ ਸਪੱਸ਼ਟ ਪ੍ਰਤੀਕਿਰਿਆ ਦਿੱਤੀ ਹੈ। ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕਰਦਿਆਂ ਕਾਂਗਰਸ ਵਿੱਚ ਵਾਪਸੀ ਨਾਲ ਸਬੰਧਤ ਰਿਪੋਰਟਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ।

ਜਾਖੜ ਨੇ ਆਪਣੀ ਪੋਸਟ ਵਿੱਚ ਕਿਹਾ ਕਿ ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਦੇਖੀਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਕਾਂਗਰਸ ਵਿੱਚ ਮੁੜ ਜਾਣ ਦੀ ਗੱਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਦਾਅਵੇ ਹਕੀਕਤ ਤੋਂ ਦੂਰ ਹਨ। ਜਾਖੜ ਨੇ ਆਪਣੀ ਭਾਜਪਾ ਨਾਲ ਸਾਂਝ ਅਤੇ ਪਾਰਟੀ ਦੀ ਵਿਚਾਰਧਾਰਾ ਪ੍ਰਤੀ ਵਚਨਬੱਧਤਾ ਵੀ ਦੁਹਰਾਈ।

ਸੁਨੀਲ ਜਾਖੜ ਲੰਬੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹੇ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹੇ। ਮਈ 2022 ਵਿੱਚ ਉਨ੍ਹਾਂ ਨੇ ਕਾਂਗਰਸ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਇਸ ਤੋਂ ਬਾਅਦ ਉਹ ਪੰਜਾਬ ਭਾਜਪਾ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਵੀ ਨਿਭਾ ਚੁੱਕੇ ਹਨ।

ਜਾਖੜ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹਨ। ਹਾਲੀਆ ਰਿਪੋਰਟਾਂ ਵਿੱਚ ਕਾਂਗਰਸ ਵੱਲੋਂ ਕੁਝ ਸਾਬਕਾ ਆਗੂਆਂ ਨਾਲ ਸੰਪਰਕ ਕੀਤੇ ਜਾਣ ਦੀ ਚਰਚਾ ਵੀ ਸਾਹਮਣੇ ਆਈ ਸੀ, ਜਿਸ ਵਿੱਚ ਜਾਖੜ ਦਾ ਨਾਮ ਵੀ ਲਿਆ ਗਿਆ। ਹਾਲਾਂਕਿ ਜਾਖੜ ਨੇ ਆਪਣੇ ਬਿਆਨ ਰਾਹੀਂ ਕਾਂਗਰਸ ਵਿੱਚ ਵਾਪਸੀ ਦੀਆਂ ਚਰਚਾਵਾਂ ਨੂੰ ਖਾਰਜ ਕਰ ਦਿੱਤਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version