Homeਦੇਸ਼ਸੁਪਰੀਮ ਕੋਰਟ ਨੇ ਦਿੱਲੀ ਵਾਸੀਆਂ ਨੂੰ ਗ੍ਰੀਨ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਸੁਪਰੀਮ ਕੋਰਟ ਨੇ ਦਿੱਲੀ ਵਾਸੀਆਂ ਨੂੰ ਗ੍ਰੀਨ ਪਟਾਕੇ ਚਲਾਉਣ ਦੀ ਦਿੱਤੀ ਇਜਾਜ਼ਤ

ਨਵੀਂ ਦਿੱਲੀ : ਦਿੱਲੀ-ਐਨ.ਸੀ.ਆਰ. ਵਿੱਚ ਕਾਫ਼ੀ ਸਮੇਂ ਤੋਂ ਪਟਾਕਿਆਂ ‘ਤੇ ਪਾਬੰਦੀ ਲਗਾਈ ਗਈ ਹੈ। ਹਾਲਾਂਕਿ, ਇਸ ਸਾਲ, ਸੁਪਰੀਮ ਕੋਰਟ ਨੇ ਦਿੱਲੀ ਵਾਸੀਆਂ ਨੂੰ ਪਟਾਕੇ ਚਲਾਉਣ ਵਿੱਚ ਕੁਝ ਛੂਟ ਦੇ ਦਿੱਤੀ ਹੈ। ਦਿੱਲੀ-ਐਨ.ਸੀ.ਆਰ. ਵਿੱਚ ਪਟਾਕੇ ਬੈਨ ‘ਤੇ ਚੀਫ਼ ਜਸਟਿਸ ਬੀ ਆਰ ਗਵਈ ਅਤੇ ਜਸਟਿਸ ਵਿਨੋਦ ਚੰਦਰਨ ਦੀ ਬੈਂਚ ਨੇ ਸੁਣਵਾਈ ਕਰਦੇ ਹੋਏ ਗਰੀਨ ਪਟਾਕੇ ਜਲਾਉਣ ਦੀ ਇਜਾਜ਼ਤ ਦਿੱਤੀ ਹੈ। ਹਾਲਾਂਕਿ ਕੋਰਟ ਨੇ ਪਿਛਲੀ ਸੁਣਵਾਈ ਦੇ ਦੌਰਾਨ ਹੀ ਪਟਾਕੇ ਬੈਨ ਵਿੱਚ ਕੁਝ ਹੱਦ ਤੱਕ ਛੂਟ ਦੇਣ ਦੇ ਸੰਕੇਤ ਦਿੱਤੇ ਸਨ। ਪਿਛਲੀ ਸੁਣਵਾਈ ਦੇ ਦੌਰਾਨ ਕਿਹਾ ਗਿਆ ਸੀ ਕਿ ਦਿੱਲੀ-ਐਨ.ਸੀ.ਆਰ. ਵਿੱਚ ਪਟਾਕਿਆਂ ‘ਤੇ ਪੂਰੀ ਤਰ੍ਹਾਂ ਰੋਕ ਲਗਾਉਣਾ ਵਿਆਵਹਾਰਿਕ ਅਤੇ ਆਦਰਸ਼ ਸਥਿਤੀ ਨਹੀਂ ਹੈ।

ਤੁਹਾਨੂੰ ਦੱਸ ਦਈਏ ਇਸ ਮਾਮਲੇ ‘ਚ 10 ਅਕਤੂਬਰ ਨੂੰ ਸੁਣਵਾਈ ਹੋਈ ਸੀ। ਇਸ ਦੌਰਾਨ ਸੁਪਰੀਮ ਕੋਰਟ ਨੇ ਹਰੇ ਪਟਾਕਿਆਂ ਦੇ ਬਣਾਉਣ ਅਤੇ ਵਿਕਰੀ ਦੀ ਆਗਿਆ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਦੇ ਹੋਏ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੁਣਵਾਈ ਦੌਰਾਨ ਕੋਰਟ ਨੇ ਅਧਿਕਾਰੀਆਂ ਨੂੰ ਪੁੱਛਿਆ ਸੀ ਕਿ ਕੀ ਪਟਾਕਾ ਬੈਨ ਤੋਂ ਬਾਅਦ AQI ‘ਤੇ ਕੋਈ ਅਸਰ ਪਿਆ ਸੀ? ਚੀਫ ਜਸਟਿਸ ਨੇ ਕਿਹਾ ਸੀ ਕਿ ਦਿੱਲੀ-ਐਨ.ਸੀ.ਆਰ. ਵਿੱਚ ਜ਼ਿਆਦਾਤਰ ਪਟਾਕੇ ਤਸਕਰੀ ਕਰਕੇ ਲਿਆਂਦੇ ਜਾਂਦੇ ਹਨ। ਅਜਿਹੇ ਵਿੱਚ ਇਹ ਪਟਾਕੇ ਹਰੇ ਪਟਾਕਿਆਂ ਨਾਲੋਂ ਜ਼ਿਆਦਾ ਨੁਕਸਾਨਦਾਇਕ ਹਨ। ਇਸਦੇ ਲਈ ਸਾਨੂੰ ਸੰਤੁਲਿਤ ਪਹੁੰਚ ਅਪਣਾਉਣ ਦੀ ਲੋੜ ਹੈ।

ਸੁਪਰੀਮ ਕੋਰਟ ਨੇ ਆਖਿਆ ਕਿ ਦਿੱਲੀ-ਐਨ.ਸੀ.ਆਰ. ਵਿੱਚ ਬਾਹਰੋਂ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਹੀਂ ਲਿਆਂਦੇ ਜਾਣਗੇ। ਜੇਕਰ ਕੋਈ ਅਜਿਹਾ ਕਰਦਾ ਫੜਿਆ ਗਿਆ, ਤਾਂ ਉਸ ਖਿਲਾਫ ਐਕਸ਼ਨ ਲਿਆ ਜਾਵੇਗਾ। ਦਿੱਲੀ-ਐਨ.ਸੀ.ਆਰ. ਵਿੱਚ ਗ੍ਰੀਨ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਜੇਕਰ ਕੋਈ ਨਕਲੀ ਗ੍ਰੀਨ ਪਟਾਕੇ ਵੇਚਦਾ ਫੜਿਆ ਗਿਆ, ਤਾਂ ਉਸਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਜਾਵੇਗਾ।

ਸੀ.ਜੇ.ਆਈ. ਬੀ.ਆਰ ਗਵਈ ਨੇ ਕਿਹਾ ਕਿ ਉਨ੍ਹਾਂ ਨੇ ਸਾਲਿਸਿਟਰ ਜਨਰਲ ਅਤੇ ਐਮਿਕਸ ਕਿਊਰੀ ਦੇ ਸੁਝਾਵਾਂ ‘ਤੇ ਵਿਚਾਰ ਕੀਤਾ। ਇਸ ਦੌਰਾਨ, ਇਹ ਪਾਇਆ ਗਿਆ ਕਿ ਉਦਯੋਗ ਜਗਤ ਦੀ ਵੀ ਆਪਣੀ ਚਿੰਤਾ ਹੈ। ਜੇਕਰ ਪਟਾਕਿਆਂ ਦੀ ਵਿਕਰੀ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ, ਤਾਂ ਲੋਕ ਰਵਾਇਤੀ ਪਟਾਕਿਆਂ ਨੂੰ ਦਿੱਲੀ ਵਿੱਚ ਤਸਕਰੀ ਕਰਨਗੇ, ਜਿਸ ਨਾਲ ਵਧੇਰੇ ਨੁਕਸਾਨ ਹੁੰਦਾ ਹੈ। ਸਾਨੂੰ ਇੱਕ ਸੰਤੁਲਿਤ ਪਹੁੰਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦਿੱਲੀ-ਐਨ.ਸੀ.ਆਰ. ਖੇਤਰਾਂ ਵਿੱਚ ਸ਼ਾਮ 6 ਵਜੇ ਤੋਂ 7 ਵਜੇ ਤੱਕ ਅਤੇ ਫਿਰ ਰਾਤ 8 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।

ਉਨ੍ਹਾਂ ਕਿਹਾ ਕਿ ਹਰਿਆਣਾ ਦੇ 14 ਜ਼ਿਲ੍ਹੇ ਐਨ.ਸੀ.ਆਰ. ਖੇਤਰ ਵਿੱਚ ਆਉਂਦੇ ਹਨ। ਪਟਾਕਿਆਂ ‘ਤੇ ਪਾਬੰਦੀ ਤੋਂ ਬਾਅਦ, ਕੋਵਿਡ ਦੀ ਮਿਆਦ ਨੂੰ ਛੱਡ ਕੇ, ਹਵਾ ਦੀ ਗੁਣਵੱਤਾ ਵਿੱਚ ਕੋਈ ਮਹੱਤਵਪੂਰਨ ਬਦਲਾਅ ਨਹੀਂ ਆਇਆ ਹੈ। ਹਾਲਾਂਕਿ, ਹਰੇ ਪਟਾਕਿਆਂ ਦੀ ਸ਼ੁਰੂਆਤ ਤੋਂ ਬਾਅਦ, ਪਿਛਲੇ ਛੇ ਸਾਲਾਂ ਵਿੱਚ ਉਨ੍ਹਾਂ ਤੋਂ ਪ੍ਰਦੂਸ਼ਣ ਵਿੱਚ ਕਾਫ਼ੀ ਕਮੀ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments