Homeਪੰਜਾਬਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ...

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ਕੀਤੀ ਖਾਰਜ

ਪੰਜਾਬ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਬਾਰੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਨੇ ਮਜੀਠੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਸੁਪਰੀਮ ਕੋਰਟ ਨੇ ਸੰਜੇ ਸਿੰਘ ਮਾਣਹਾਨੀ ਮਾਮਲੇ ‘ਚ ਵਾਧੂ ਗਵਾਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਹਾਈ ਕੋਰਟ ਅਤੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ ਅਤੇ ਮਾਮਲੇ ‘ਚ ਹੋਰ ਗਵਾਹਾਂ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments