Homeਸੰਸਾਰਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਨਾਵਾਤਰਾ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ...

ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿਨਾਵਾਤਰਾ ਨੂੰ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ

ਥਾਈਲੈਂਡ : ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਥੈਕਸਿਨ ਸ਼ਿਨਾਵਾਤਰਾ ਨੇ ਕੁਝ ਦਿਨ ਪਹਿਲਾਂ ਜੇਲ੍ਹ ਦੀ ਸਜ਼ਾ ਦੇ ਡਰ ਤੋਂ ਦੇਸ਼ ਛੱਡ ਕੇ ਚਲੇ ਗਏ ਸਨ। ਹਾਲਾਂਕਿ, ਉਹ ਦੇਸ਼ ਵਾਪਸ ਪਰਤ ਆਏ ਅਤੇ ਅੱਜ ਆਪਣੀ ਧੀ ਪੇਟੋਂਗਟਾਰਨ ਸ਼ਿਨਾਵਾਤਰਾ ਨਾਲ ਸੁਪਰੀਮ ਕੋਰਟ ਵਿੱਚ ਪੇਸ਼ ਹੋਏ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਦੇਸ਼ ਦੀ ਸੰਵਿਧਾਨਕ ਅਦਾਲਤ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਸੁਪਰੀਮ ਕੋਰਟ ਨੇ 76 ਸਾਲਾ ਸ਼ਿਨਾਵਾਤਰਾ ਨੂੰ ਵੱਡਾ ਝਟਕਾ ਦਿੱਤਾ ਹੈ।

ਥਾਈਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਨੂੰ ਹੋਈ ਇੱਕ ਸਾਲ ਦੀ ਜੇਲ੍ਹ

ਥਾਈਲੈਂਡ ਦੀ ਸੁਪਰੀਮ ਕੋਰਟ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਥਾਕਸਿਨ ਸ਼ਿਨਾਵਾਤਰਾ ਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਥਾਕਸਿਨ ਨੇ 2023 ਵਿੱਚ ਆਪਣੀ ਅਸਲ ਸਜ਼ਾ ਨੂੰ ਹਸਪਤਾਲ ਵਿੱਚ ਰਹਿ ਕੇ ਗਲਤ ਤਰੀਕੇ ਨਾਲ ਕੱਟਿਆ ਸੀ, ਜੋ ਸੁਧਾਰ ਵਿਭਾਗ ਦੇ ਨਿਯਮਾਂ ਦੇ ਖਿਲਾਫ ਹੈ। ਇਸੇ ਕਾਰਨ ਹੁਣ ਉਸਨੂੰ ਇੱਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ ਅਤੇ ਤੁਰੰਤ ਹੀ ਬੈਂਕਾਕ ਦੀ ਇੱਕ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਹੈ।

ਕੀ ਹੈ ਮਾਮਲਾ?

2023 ਵਿੱਚ, ਸ਼ਿਨਾਵਾਤਰਾ ਨੂੰ ਆਪਣੇ ਪ੍ਰਧਾਨ ਮੰਤਰੀ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਅਤੇ ਸੱਤਾ ਦੀ ਦੁਰਵਰਤੋਂ ਲਈ 8 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ। ਹਾਲਾਂਕਿ, ਉਨ੍ਹਾਂ ਨੂੰ ਜੇਲ੍ਹ ਦੀ ਬਜਾਏ ਬੈਂਕਾਕ ਦੇ ਪੁਲਿਸ ਜਨਰਲ ਹਸਪਤਾਲ ਵਿੱਚ ਰੱਖਿਆ ਗਿਆ। ਇਸ ਕਾਰਨ ਉਨ੍ਹਾਂ ‘ਤੇ ਵਿਸ਼ੇਸ਼ ਸਹੂਲਤਾਂ ਲੈਣ ਦੇ ਦੋਸ਼ ਵੀ ਲੱਗੇ। ਬਾਅਦ ਵਿੱਚ ਉਨ੍ਹਾਂ ਦੀ ਸਜ਼ਾ ਘਟਾ ਕੇ 1 ਸਾਲ ਕਰ ਦਿੱਤੀ ਗਈ ਸੀ ਅਤੇ 6 ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਪੈਰੋਲ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸੇ ਕਾਰਨ ਉਨ੍ਹਾਂ ਨੂੰ ਹੁਣ ਜੇਲ੍ਹ ਭੇਜਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments