Homeਸੰਸਾਰਸੁਸ਼ੀਲਾ ਕਾਰਕੀ ਅੱਜ ਹੀ ਬਣ ਸਕਦੀ ਹੈ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ...

ਸੁਸ਼ੀਲਾ ਕਾਰਕੀ ਅੱਜ ਹੀ ਬਣ ਸਕਦੀ ਹੈ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ    

ਨੇਪਾਲ : ਜਨਰਲ-ਜ਼ੈੱਡ ਦੇ ਵਿਰੋਧ ਪ੍ਰਦਰਸ਼ਨਾਂ ਦੀ ਅੱਗ ਵਿੱਚ ਨੇਪਾਲ ਝੁਲਸ ਗਿਆ ਹੈ। ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਇੰਨੇ ਭਿਆਨਕ ਹੋ ਗਏ ਕਿ ਸਰਕਾਰ ਡਿੱਗ ਗਈ। ਕੇ.ਪੀ. ਸ਼ਰਮਾ ਓਲੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਵੀ ਅਸਤੀਫ਼ਾ ਦੇਣਾ ਪਿਆ। ਸੋਸ਼ਲ  ਮੀਡੀਆ ਪਲੇਟਫਾਰਮਾਂ ‘ਤੇ ਪਾਬੰਦੀ ਅਤੇ ਮੰਤਰੀਆਂ ਅਤੇ ਅਧਿਕਾਰੀਆਂ ਦੇ ਭ੍ਰਿਸ਼ਟਾਚਾਰ ਵਿਰੁੱਧ ਪ੍ਰਦਰਸ਼ਨਾਂ ਨੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਨੇਪਾਲ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਵਿਰੋਧ ਪ੍ਰਦਰਸ਼ਨਾਂ ਅਤੇ ਹਿੰਸਾ ਕਾਰਨ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਦੇਸ਼ ਦੇ ਲੋਕ ਅਗਲੇ ਅੰਤਰਿਮ ਪ੍ਰਧਾਨ ਮੰਤਰੀ ਦੇ ਨਾਮ ਦੇ ਐਲਾਨ ਦੀ ਉਡੀਕ ਕਰ ਰਹੇ ਹਨ ਅਤੇ ਉਨ੍ਹਾਂ ਦਾ ਇੰਤਜ਼ਾਰ ਅੱਜ ਖਤਮ ਹੋ ਸਕਦਾ ਹੈ।

ਸੁਸ਼ੀਲਾ ਕਾਰਕੀ ਬਣ ਸਕਦੀ ਹੈ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ   

ਨੇਪਾਲ ਵਿੱਚ ਹੁਣ ਵਿਰੋਧ ਪ੍ਰਦਰਸ਼ਨ ਹੌਲੀ-ਹੌਲੀ ਸ਼ਾਂਤ ਹੋ ਰਹੀਆ ਹੈ ਅਤੇ ਅੰਤਰਿਮ ਸਰਕਾਰ ਬਣਾਉਣ ਦੀ ਕਵਾਇਦ ਸ਼ੁਰੂ ਹੋ ਗਈ ਹੈ। ਜਨਰਲ-ਜ਼ੈੱਡ ਪ੍ਰਦਰਸ਼ਨਕਾਰੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਾਰਕੀ ਨੂੰ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਬਣਾਉਣ ਲਈ ਸਹਿਮਤ ਹੋ ਗਏ ਹਨ।

ਅੱਜ ਹੀ ਚੁੱਕ ਸਕਦੀ ਹੈ ਸਹੁੰ

ਜਨਰਲ-ਜ਼ੈੱਡ ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਵਿੱਚ ਇੱਕ ਅੰਤਰਿਮ ਸਰਕਾਰ ਬਣਾਈ ਜਾਵੇ। ਅਜਿਹੀ ਸਥਿਤੀ ਵਿੱਚ, ਸੰਭਾਵਨਾ ਹੈ ਕਿ ਸੁਸ਼ੀਲਾ ਅੱਜ, ਸ਼ੁੱਕਰਵਾਰ, 12 ਸਤੰਬਰ ਨੂੰ ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੀ ਹੈ।

ਅੱਜ ਹੋਵੇਗੀ ਉੱਚ ਪੱਧਰੀ ਮੀਟਿੰਗ   

ਨੇਪਾਲ ਵਿੱਚ ਅੱਜ ਇੱਕ ਉੱਚ ਪੱਧਰੀ ਮੀਟਿੰਗ ਹੋਵੇਗੀ। ਰਾਸ਼ਟਰਪਤੀ ਰਾਮਚੰਦਰ ਪੌਡੇਲ, ਫੌਜ ਮੁਖੀ ਅਸ਼ੋਕ ਰਾਜ ਸਿਗਡੇਲ, ਚੀਫ਼ ਜਸਟਿਸ ਪ੍ਰਕਾਸ਼ ਮਾਨ ਸਿੰਘ ਰਾਉਤ ਅਤੇ ਸੀ.ਪੀ.ਐਨ. ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਹ ਮੀਟਿੰਗ ਰਾਸ਼ਟਰਪਤੀ ਭਵਨ ਵਿਖੇ ਹੋਵੇਗੀ।

ਹੌਲੀ-ਹੌਲੀ ਸੁਧਰ ਰਹੀ ਹੈ ਸਥਿਤੀ

ਨੇਪਾਲ ਵਿੱਚ ਸਥਿਤੀ ਹੌਲੀ-ਹੌਲੀ ਸੁਧਰ ਰਹੀ ਹੈ। ਹਿੰਸਾ ਰੁਕ ਗਈ ਹੈ। ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿਯਮਤ ਉਡਾਣਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਾਲਾਂਕਿ, ਫਿਲਹਾਲ ਉਡਾਣਾਂ ਦੀ ਗਿਣਤੀ ਘੱਟ ਰੱਖੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments